ਚੰਡੀਗੜ੍ਹ, 3 ਨਵੰਬਰ 2026 : ਪੰਜਾਬ ਦੇ ਜਲ ਸਰੋਤ ਮੰਤਰੀ (Minister of Water Resources) ਬਰਿੰਦਰ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਹਿਰਾਗਾਗਾ ਨੇੜਲੇ ਪਿੰਡ ਖੰਡੇਬਾਦ `ਚ ਬਣੇਗੀ ਨਵੀਂ ਅਨਾਜ ਮੰਡੀ ਬਣਾਈ ਜਾਵੇਗੀ ।
ਕਿੰਨੀ ਜਗ੍ਹਾ ‘ਤੇ ਬਣਾਈ ਜਾਵੇਗੀ ਅਨਾਜ ਮੰਡੀ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਜਲ ਸਰੋਤ ਮੰਤਰੀ ਅਤੇ ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ ਕੁਮਾਰ ਗੋਇਲ (Barinder Kumar Goyal) ਨੇ ਐਲਾਨ ਕੀਤਾ ਕਿ ਲਹਿਰਾਗਾਗਾ ਨੇੜਲੇ ਪਿੰਡ ਖੰਡੇਬਾਦ `ਚ ਬਣਾਈ ਜਾਣ ਵਾਲੀ ਅਨਾਜ ਮੰਡੀ (Grain Market) 217 ਕਨਾਲ 14 ਮਰਲੇ (27 ਏਕੜ ਤੋਂ ਵੱਧ) ਸਰਕਾਰੀ ਜ਼ਮੀਨ `ਤੇ ਸਥਾਪਤ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪ੍ਰਸਤਾਵ ਨੂੰ ਪੰਜਾਬ ਕੈਬਨਿਟ ਵੱਲੋਂ 31 ਅਕਤੂਬਰ ਨੂੰ ਹੋਈ ਮੀਟਿੰਗ `ਚ ਮਨਜ਼ੂਰੀ ਦੇ ਦਿੱਤੀ ਗਈ ਹੈ ।
ਕਿਸ ਕਾਰਨ ਪਿੰਡ ਖੰਡੇਬਾਦ ਵਿਚ ਅਨਾਜ ਮੰਡੀ ਦੀ ਦਿੱਤੀ ਗਈ ਹੈ ਮਨਜ਼ੂੂਰੀ
ਪੰਜਾਬ ਭਵਨ `ਚ ਪ੍ਰੈੱਸ ਕਾਨਫਰੰਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਲਹਿਰਾਗਾਗਾ ਦੀ ਮੌਜੂਦਾ ਅਨਾਜ ਮੰਡੀ ਫ਼ਸਲਾਂ, ਵਿਸ਼ੇਸ਼ ਤੌਰ `ਤੇ ਝੋਨੇ ਅਤੇ ਕਣਕ ਦੀ ਵਧਦੀ ਆਮਦ ਨੂੰ ਸੰਭਾਲਣ ਲਈ ਨਾਕਾਫੀ ਸਾਬਿਤ ਹੋ ਰਹੀ ਸੀ ਕਿਉਂਕਿ ਪਿਛਲੇ ਸਾਲਾਂ ਦੌਰਾਨ ਫ਼ਸਲਾਂ ਦੇ ਉਤਪਾਦਨ `ਚ ਕਾਫ਼ੀ ਵਾਧਾ ਹੋਇਆ ਹੈ । ਮੌਜੂਦਾ ਅਨਾਜ ਮੰਡੀ ਸ਼ਹਿਰ ਦੇ ਵਿਚਕਾਰ ਸਥਿਤ ਹੋਣ ਕਰ ਕੇ ਖ਼ਰੀਦ ਸੀਜ਼ਨ ਦੌਰਾਨ ਆਵਾਜਾਈ ਦੀ ਗੰਭੀਰ ਸਮੱਸਿਆ ਪੈਦਾ ਹੁੰਦੀ ਸੀ । ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਲਹਿਰਾਗਾਗਾ ਨੇੜਲੇ ਪਿੰਡ ਖੰਡੇਬਾਦ `ਚ ਨਵੀਂ ਅਨਾਜ ਮੰਡੀ ਬਣਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ ।








