Patiala Help Club Logo

ਗੈਂਗਸਟਰਾਂ ‘ਤੇ ਵਾਰ ਦੇ 201ਵੇਂ ਦਿਨ 597 ਥਾਈਂ ਛਾਪੇਮਾਰੀ ਕਰਕੇ 299 ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ, 10 ਅਗਸਤ 2026 : ’ਗੈਂਗਸਟਰਾਂ ਤੇ ਵਾਰ’ ਮੁਹਿੰਮ (‘War on gangsters’ campaign) ਦੇ 201ਵੇਂ ਦਿਨ ਪੰਜਾਬ ਪੁਲਸ ਵਲੋਂ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 597 ਟਿਕਾਣਿਆਂ ’ਤੇ ਛਾਪੇਮਾਰੀ (Raid) ਕੀਤੀ ।

ਮੁਹਿੰਮ ਤਹਿਤ ਕਿੰਨੇ ਵਿਅਕਤੀਆਂ ਤੇ ਕੀਤੀ ਗਈ ਇਤਿਆਤੀ ਕਾਰਵਾਈ

ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰਾਂ ‘ਤੇ ਵਾਰ ਮੁਹਿੰਮ ਦੇ 201ਵੇਂ ਦਿਨ ਪੁਲਿਸ ਟੀਮਾਂ ਨੇ 299 ਵਿਅਕਤੀਆਂ ਨੂੰ ਸੱਤ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 58,511 ਹੋ ਗਈ ਹੈ । ਇਸ ਤੋਂ ਇਲਾਵਾ 246 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ । ਪੁਲਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ।

ਕੀ ਆਖਿਆ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਨੇ

ਪੰਜਾਬ ਪੁਲਸ ਦੇ ਵਿਸ਼ੇਸ਼ ਡੀ. ਜੀ. ਪੀ. (ਕਾਨੂੰਨ ਅਤੇ ਵਿਵਸਥਾ) ਪ੍ਰਵੀਨ ਸਿਨਹਾ ਨੇ ਦੱਸਿਆ ਕਿ ‘ਗੈਂਗਸਟਰਾਂ ‘ਤੇ ਵਾਰ ਮੁਹਿੰਮ’ ਦੇ ਹਿੱਸੇ ਵਜੋਂ, ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਰੋਜ਼ਾ ‘ਆਪ੍ਰੇਸ਼ਨ ਪ੍ਰਹਾਰ-4.0’ ਚਲਾਇਆ ਗਿਆ, ਜਿਸ ਤਹਿਤ 371 ਗ੍ਰਿਫ਼ਤਾਰੀਆਂ ਹੋਈਆਂ ਅਤੇ ਦੋ ਪਿਸਤੌਲਾਂ (Pistols) ਸਮੇਤ ਚਾਰ ਜ਼ਿੰਦਾ ਕਾਰਤੂਸ, 448 ਗ੍ਰਾਮ ਹੈਰੋਇਨ, 110 ਨਸ਼ੀਲੀਆਂ ਗੋਲੀਆਂ ਅਤੇ 8920 ਰੁਪਏ ਦੀ ਡਰੱਗ ਮਨੀ (Drug money) ਬਰਾਮਦ ਕੀਤੀ ਗਈ ।

ਯੁੱਧ ਨਸਿ਼ਆਂ ਵਿਰੁੱਧ ਹੋਈ 526ਵੇਂ ਦਿਨ ਵਿਚ ਦਾਖਲ

ਇਸ ਦੌਰਾਨ ਪੁਲਸ ਟੀਮਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 526ਵੇਂ ਅੱਜ 76 ਨਸ਼ਾ ਤਸਕਰਾਂ (Drug traffickers) ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 175 ਨਸ਼ੀਲੀਆਂ ਗੋਲੀਆਂ ਅਤੇ 1450 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ । ਇਸ ਦੇ ਨਾਲ ਸਿਰਫ਼ 526 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,578 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

Advertisement