Patiala Help Club Logo

ਏਸ਼ੀਅਨ ਹਾਕੀ ਚੈਂਪੀਅਨਜ਼ ਟ੍ਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਬਣਾਉਣ ਦੇ ਹੁਕਮ

ਚੰਡੀਗੜ੍ਹ, 10 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਵਲੋੋਂ ਏਸ਼ੀਅਨ ਹਾਕੀ ਚੈਂਪੀਅਨਜ ਟ੍ਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ ।

ਕਦੋਂ ਤੋਂ ਕਦੋਂ ਤੱਕ ਹੋਣੀ ਹੈ ਇਹ ਚੈਂਪੀਅਨ

ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਵਲੋਂ ਜੋ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ (Asian Hockey Champions Trophy) ਲਈ ਵਿਸ਼ਵ ਪੱਧਰੀ ਪ੍ਰਬੰਧ ਯਕੀਨੀ ਬਣਾਉਣ ਇਹ ਚੈਂਪੀਅਨਸਿ਼ਪ 5 ਅਕਤੂਬਰ ਤੋਂ ਲੈ ਕੇ 7 ਨਵੰਬਰ ਤੱਕ ਹੋਣੀ ਹੈ । ਦੱਸਣਯੋਗ ਹੈ ਕਿ ਕੀਤੇ ਜਾਣ ਵਾਲੇ ਪ੍ਰਬੰਧਾਂ ਵਿਚ ਤਾਲਮੇਲ, ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ, ਸ਼ਹਿਰ ਦੇ ਸੁੰਦਰੀਕਰਨ ਅਤੇ ਮਹਿਮਾਨ ਨਿਵਾਜ਼ੀ ‘ਤੇ ਧਿਆਨ ਕੇਂਦਰਿਤ ਕੀਤਾ ਜਾਣਾ ਸ਼ਾਮਲ ਹੈ ।

ਕੀ ਆਖਿਆ ਮੀਟਿੰਗ ਮੌਕੇ ਮੁੱਖ ਮੰਤਰੀ ਮਾਨ ਨੇ

ਚੈਂਪੀਅਨਜ਼ ਟਰਾਫੀ ਸਬੰਧੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਹ ਵੱਕਾਰੀ ਅੰਤਰਰਾਸ਼ਟਰੀ ਖੇਡ ਸਮਾਗਮ ਪੰਜਾਬ ਦੇ ਖੇਡ ਇਤਿਹਾਸ ‘ਚ ਇੱਕ ਨਵਾਂ ਮੀਲ ਪੱਥਰ ਸਥਾਪਤ ਕਰੇ । ਉਨ੍ਹਾਂ ਸਾਰੇ ਵਿਭਾਗਾਂ ਨੂੰ ਤਾਲਮੇਲ ਨਾਲ ਕੰਮ ਕਰਨ ਅਤੇ ਭਾਗ ਲੈਣ ਵਾਲੀਆਂ ਟੀਮਾਂ, ਅਧਿਕਾਰੀਆਂ, ਦਰਸ਼ਕਾਂ ਅਤੇ ਆਉਣ ਵਾਲੇ ਮਹਿਮਾਨਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ‘ਚ ਕੋਈ ਕਸਰ ਨਾ ਛੱਡਣ ਦੇ ਨਿਰਦੇਸ਼ ਦਿੱਤੇ ।

ਪੰਜਾਬ ਦੁਨੀਆਂ ਵਿਚ ਕਿਊਂ ਜਾਣਿਆਂ ਜਾਂਦਾ ਹੈ : ਭਗਵੰਤ ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੁਨੀਆ ਭਰ ‘ਚ ਆਪਣੀ ਅਮੀਰ ਹਾਕੀ ਵਿਰਾਸਤ ਅਤੇ ਭਾਰਤੀ ਖੇਡਾਂ ‘ਚ ਮਹਾਨ ਯੋਗਦਾਨ ਲਈ ਜਾਣਿਆ ਜਾਂਦਾ ਹੈ । ਸਾਨੂੰ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ‘ਚ ਨਵੇਂ ਮਾਪਦੰਡ ਸਥਾਪਤ ਕਰਨੇ ਚਾਹੀਦੇ ਹਨ ਅਤੇ ਭਾਗ ਲੈਣ ਵਾਲੀਆਂ ਟੀਮਾਂ, ਅਧਿਕਾਰੀਆਂ, ਦਰਸ਼ਕਾਂ ਅਤੇ ਮਹਿਮਾਨਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ ।

ਵੱਖ-ਵੱਖ ਦੇਸ਼ਾਂ ਦੀ ਸ਼ਮੂਲੀਅਤ ਪੰਜਾਬ ਨੂੰ ਰੱਖੇਗੀ ਅੰਤਰਰਾਸ਼ਟਰੀ ਖੇਡ ਦ੍ਰਿਸ਼ ਦੇ ਕੇਂਦਰ ਵਿਚ

ਉਨ੍ਹਾਂ ਕਿਹਾ ਕਿ ਭਾਰਤ, ਚੀਨ, ਮਲੇਸ਼ੀਆ, ਜਾਪਾਨ, ਬੰਗਲਾਦੇਸ਼ ਅਤੇ ਦੱਖਣੀ ਕੋਰੀਆ ਸਮੇਤ ਪ੍ਰਮੁੱਖ ਹਾਕੀ ਦੇਸ਼ਾਂ ਦੀ ਸ਼ਮੂਲੀਅਤ ਪੰਜਾਬ ਨੂੰ ਅੰਤਰਰਾਸ਼ਟਰੀ ਖੇਡ ਦ੍ਰਿਸ਼ ਦੇ ਕੇਂਦਰ ‘ਚ ਰੱਖੇਗੀ ਅਤੇ ਆਪਣੀ ਮਹਿਮਾਨ ਨਿਵਾਜ਼ੀ, ਬੁਨਿਆਦੀ ਢਾਂਚੇ, ਖੇਡ ਪ੍ਰਾਪਤੀਆਂ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਪ੍ਰਦਰਸ਼ਿਤ ਕਰਨ ਦਾ ਮੌਕਾ ਪ੍ਰਦਾਨ ਕਰੇਗੀ ।

 

Advertisement