ਚੰਡੀਗੜ੍ਹ, 8 ਅਗਸਤ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਯੂਨੀਵਰਸਿਟੀ (Punjab University) ਵਿਖੇ ਬਣੇ ਸਟੂਡੈਂਟ ਸੈਂਟਰ ਨੂੰ ਬੰਬ ਨਾਲ ਉਡਾਉਣ (bomb threat) ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਹੈ ।
ਬੰਬ ਨਿਰੋਧਕ ਦਸਤਿਆਂ ਤੇ ਸੁਰੱਖਿਆ ਏਜੰਸੀਆਂ ਕੀਤੀ ਜਾਂਚ ਸ਼ੁਰੂ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਜਿਸ ਸਟੂਡੈਂਟ ਸੈਂਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਦੇ ਚਲਦਿਆਂ ਪੂਰੇ ਪੰਜਾਬ ਯੂਨੀਵਰਸਿਟੀ ਕੈਂਪਸ ਦੇ ਅੰਦਰ ਇਕ ਵਾਰ ਤਾਂ ਹਫੜਾ-ਦਫੜੀ ਮਚ ਗਈ । ਉਕਤ ਧਮਕੀ ਦਾ ਪਤਾ ਚਲਦਿਆਂ ਹੀ ਸਟੂਡੈਂਟ ਸੈਂਟਰ ਦੇ ਨਾਲ-ਨਾਲ ਯੂਨੀਵਰਸਿਟੀ ਦੀਆਂ ਹੋਰ ਵੱਖ-ਵੱਖ ਥਾਵਾਂ ਦੀ ਵੀ ਬੰਬ ਨਿਰੋਧਕ ਦਸਤਿਆਂ (Bomb disposal squads) ਤੇ ਸੁਰੱਖਿਆ ਏਜੰਸੀਆਂ ਵਲੋਂ ਪੁਲਸ ਦੇ ਸਹਿਯੋਗ ਨਾਲ ਜਾਂਚ ਕੀਤੀ ਜਾ ਰਹੀ ਹੈ ।
ਧਮਕੀ ਕਿਸ ਮਾਧਿਅਮ ਰਾਹੀਂ ਦਿੱਤੀ ਗਈ ਦਾ ਲਗਾਇਆ ਜਾ ਰਿਹੈ ਪਤਾ
ਉਕਤ ਯੂਨੀਵਰਸਿਟੀ ਅੰਦਰ ਬਣੇ ਸਟੂਡੈਂਟ ਸੈਂਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਸਬੰਧੀ ਜਾਂਚ ਕਰ ਰਹੀਆਂ ਸੁਰੱਖਿਆ ਏਜੰਸੀਆਂ ਵਲੋਂ ਇਹ ਪਤਾ ਲਗਾਉਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ ਕਿ ਧਮਕੀ ਕਿਸ ਮਾਧਿਅਮ ਰਾਹੀਂ ਦਿੱਤੀ ਗਈ ਹੈ ਅਤੇ ਇਸ ਪਿੱਛੇ ਕਿਸ ਦਾ ਹੱਥ ਹੈ । ਧਮਕੀ ਦੀ ਭਰੋਸੇਯੋਗਤਾ ਦੇ ਨਾਲ-ਨਾਲ ਪੁਲਸ ਇਸ ਨੂੰ ਭੇਜਣ ਵਾਲੇ ਵਿਅਕਤੀ ਦੀ ਪਛਾਣ ਕਰਨ ਦੀ ਵੀ ਕੋਸਿਸ ਵੀ ਕਰ ਰਹੀ ਹੈ । ਯੂਨੀਵਰਸਿਟੀ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸੁਰੱਖਿਆ ਪ੍ਰਬੰਧਾਂ (Security arrangements) ਦਾ ਜਾਇਜ਼ਾ ਲਿਆ ਜਾ ਰਿਹਾ ਹੈ ।








