Patiala Help Club Logo

ਪਟਿਆਲਾ ਪੁਲਸ ਵਲੋਂ ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦੇ ਮੈਂਬਰ ਗ੍ਰਿ਼ਫਤਾਰ

Sep 7, 2026 | Breaking, Crime, Latest News, News, Patiala

ਪਟਿਆਲਾ, 7 ਸਤੰਬਰ 2026 : ਐਸ. ਐਸ. ਪੀ. ਪਟਿਆਲਾ (S. S. P. Patiala) ਹਰਮਨਦੀਪ ਸਿੰਘ ਹਾਂਸ ਦੀ ਅਗਵਾਈ ਹੇਠ ਪੁਲਸ ਵਲੋਂ ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕੌਣ ਕੌਣ ਹਨ ਦੋਵੇਂ ਜਣੇ

ਮਿਲੀ ਜਾਣਕਾਰੀ ਅਨੁਸਾਰ ਐਸ. ਐਸ. ਪੀ. ਪਟਿਆਲਾ ਹਰਮਨਦੀ ਸਿੰਘ ਹਾਂਸ ਦੀ ਅਗਵਾਈ ਹੇਠ ਕੰਮ ਕਰ ਰਹੀ ਪੁਲਸ ਟੀਮ ਵਲੋਂ ਅੱਜ ਜੋੋ ਅੰਤਰਰਾਜੀ ਅਸਲਾ ਤਸਕਰੀ ਗਿਰੋਹ (Interstate arms smuggling gang) ਦੇ ਦੋ ਮੈਂਬਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਦੀ ਪਛਾਣ ਮਨਦੀਪ ਸਿਘ ਉਰਫ ਫੋਜੀ ਪੁੱਤਰ ਸਰਬਨ ਸਿੰਘ ਵਾਸੀ ਪਿੰਡ ਤਲਵੰਡੀ ਥਾਣਾ ਭਦੌੜ ਜਿਲ੍ਹਾ ਬਰਨਾਲਾ ਅਤੇ ਗੁਰਦੀਪ ਸਿੰਘ ਪੁੱਤਰ ਈਸ਼ਰ ਸਿੰਘ ਉਰਫ ਰੇਸਮ ਸਿੰਘ ਵਾਸੀ ਪਿੰਡ ਜੰਗੀਆਣਾ ਥਾਣਾ ਭਦੌੜ ਜਿਲ੍ਹਾ ਬਰਨਾਲਾ ਸ਼ਾਮਲ ਹਨ । ਦੱਸਣਯੋਗ ਹੈ ਕਿ ਮਨਦੀਪ ਸਿੰਘ ਸ਼ਸਤਰ ਸੀਮਾ ਬਲ ਵਿੱਚ ਨੋਕਰੀ ਕਰਦਾ ਹੈ ।

ਕੀ ਕੀ ਬਰਾਮਦ ਕੀਤਾ ਗਿਆ ਹੈ ਦੋਹਾਂ ਕੋਲੋਂ

ਪੁਲਸ ਵਲੋਂ ਪਕੜੇ ਉਕਤ ਦੋਹਾਂ ਹਥਿਆਰਾਂ (Weapons) ਦੇ ਤਸਕਰਾਂ ਕੋਲੋ 7 ਪਿਸਟਲ 25 ਰੋਂਦਾਂ ਸਮੇਤ ਬਰਾਮਦ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 1 ਪਿਸਟਲ 30 ਬੋਰ ਅਤੇ 6 ਪਿਸਟਲ 32 ਬੋਰ ਸਾਮਲ ਹਨ । ਉਕਤ ਦੋਵੇਂ ਵਿਅਕਤੀ ਮੱਧ ਪ੍ਰਦੇਸ਼ ਤੋਂ ਅਸਲਾ ਲਿਆ ਕੇ ਪੰਜਾਬ ਵਿਚ ਕ੍ਰਿਮੀਨਲ ਵਿਅਕਤੀਆਂ ਨੂੰ ਸਪਲਾਈ ਕਰਦੇ ਸਨ ।

ਕਿਸ ਕਿਸ ਧਾਰਾ ਤਹਿਤ ਦਰਜ ਕੀਤਾ ਗਿਆ ਹੈ ਕੇਸ

ਉਕਤ ਦੋਵੇਂ ਵਿਅਕਤੀ ਜੋ ਕਿ ਗੈਰ-ਕਾਨੂੰਨੀ ਹਥਿਆਰਾਂ ਸਮੇਤ ਪਕੜੇ ਗਏ ਹਨ ਦੇ ਵਿਰੁੱਧ 25 (7) ਅਸਲਾ ਐਕਟ ਤਹਿਤ ਥਾਣਾ ਪਸਿਆਣਾ ਵਿਖੇ ਕੇਸ ਦਰਜ (Case registered) ਕੀਤਾ ਗਿਆ ਹੈ । ਗ੍ਰਿਫਤਾਰ ਕੀਤੇ ਗਏ ਦੋਹਾਂ ਵਿਅਕਤੀਆਂ ਕੋਲੋਂ ਬਰਾਮਦ ਹੋਏ ਹਥਿਆਰਾਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਅਦਾਲਤ ਵਿਚ ਪੇਸ ਕਰਕੇ ਪੁਲਸ ਰਿਮਾਡ ਹਾਸਲ ਕਰਕੇ ਹੋਰ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ।

Advertisement