Patiala Help Club Logo

ਨੈਸ਼ਨਲ ਹੈਰਾਲਡ ਮਾਮਲੇ ਵਿਚ ਸੋਨੀਆ-ਰਾਹੁਲ ਵਿਰੁੱਧ ਪਟੀਸ਼ਨ `ਤੇ ਹੋਵੇੇਗੀ ਸੁਣਵਾਈ

ਨਵੀਂ ਦਿੱਲੀ, 10 ਮਾਰਚ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਂਲੀ ਵਿਖੇ ਬਣੀ ਦਿੱਲੀ ਹਾਈਕੋਰਟ (Delhi High Court) ਨੇ ਨੈਸ਼ਨਲ ਹਰਲਡ ਮਾਮਲੇ ਵਿਚ ਈ. ਡੀ. ਪਟੀਸ਼ਨ ਤੇ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ ।

ਕਦੋਂ ਹੋਵੇਗੀ ਹੁਣ ਸੁਣਵਾਈ

ਮਿਲੀ ਜਾਣਕਾਰੀ ਮੁਤਾਬਕ ਦਿੱਲੀ ਹਾਈ ਕੋਰਟ ਨੇ ਨੈਸ਼ਨਲ ਹੈਰਾਲਡ (National Herald) ਮਨੀ ਲਾਂਡਰਿੰਗ ਮਾਮਲੇ `ਚ ਕਾਂਗਰਸ ਦੇ ਆਗੂਆਂ ਸੋਨੀਆ, ਰਾਹੁਲ ਗਾਂਧੀ ਤੇ ਹੋਰਾਂ ਵਿਰੁੱਧ ਦਾਇਰ ਚਾਰਜਸ਼ੀਟ ਨੋਟਿਸ ਨਾ ਲੈਣ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਦੀ ਪਟੀਸ਼ਨ `ਤੇ 20 ਅਪ੍ਰੈਲ ਨੂੰ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ । ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਅਦਾਲਤ ਨੇ ਸੋਮਵਾਰ ਮਾਮਲੇ ਦੀ ਸੁਣਵਾਈ (Hearing) ਨਹੀਂ ਕੀਤੀ ।

ਅਦਾਲਤ ਨੇ ਕਰ ਦਿੱਤੇ ਹਨ ਗਾਂਧੀ ਪਰਿਵਾਰ ਤੇ ਹੋਰਾਂ ਨੂੰ ਨੋਟਿਸ ਜਾਰੀ

ਈ. ਡੀ. ਵੱਲੋਂ ਪੇਸ਼ ਹੋਏ ਵਧੀਕ ਸਾਲਿਸਟਰ ਜਨਰਲ ਐੱਸ. ਵੀ. ਰਾਜੂ ਨੇ ਮਾਮਲੇ ਸੁਣਵਾਈ ਲਈ ਕਿਸੇ ਨੇੜਲੀ ਤਰੀਕ ਦੀ ਬੇਨਤੀ ਕੀਤੀ। ਇਸ ਤੋਂ ਬਾਅਦ ਅਦਾਲਤ ਨੇ ਪਟੀਸ਼ਨ ਨੂੰ 20 ਅਪ੍ਰੈਲ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ । 22 ਦਸੰਬਰ ਨੂੰ ਅਦਾਲਤ ਨੇ ਗਾਂਧੀ ਪਰਿਵਾਰ ਤੇ ਹੋਰਾਂ ਨੂੰ ਮੁੱਖ ਪਟੀਸ਼ਨਰ ਈ. ਡੀ. ਦੀ ਅਰਜ਼ੀ `ਤੇ ਨੋਟਿਸ ਜਾਰੀ ਕੀਤੇ ਸਨ ।

Advertisement