Patiala Help Club Logo

ਹਾਈਕੋਰਟ ਵਿਚ ਪਰਮਿੰਦਰ ਕਤਲ ਮਾਮਲੇ ਦੀ ਜਾਂਚ ਲਈ ਪਟੀਸ਼ਨ ਦਾਇਰ

ਚੰਡੀਗੜ੍ਹ, 15 ਅਕਤੂਬਰ 2026 : ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿਚ ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਸਬੰਧੀ ਪਟੀਸ਼ਨ ਦਾਇਰ (Petition filed) ਕੀਤੀ ਗਈ ਹੈ ।

ਕੀ ਮੰਗ ਕੀਤੀ ਗਈ ਹੈ ਜਨ ਹਿਤ ਪਟੀਸ਼ਨ ਵਿਚ

ਮਿਲੀ ਜਾਣਕਾਰੀ ਅਨੁਸਾਰ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ (Parvinder Singh Jhota) ਕਤਲ ਮਾਮਲੇ ਵਿਚ ਜੋ ਪਰਿਵਾਰ ਵਲੋਂ ਵਾਰ-ਵਾਰ ਘਟਨਾਕ੍ਰਮ ਦੀ ਜਾਂਚ ਦੀ ਮੰਗ ਕੀਤੀ ਜਾ ਰਹੀ ਸੀ ਦੇ ਚਲਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ਜਨ ਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿਚ ਮੰਗ ਕੀਤੀ ਗਈ ਹੈ ਕਿ ਪਰਿਵਾਰ ਦੀ ਮੰਗ ਅਨੁਸਾਰ ਕਤਲ ਦੀ ਘਟਨਾ ਦੀ ਜਾਂਚ ਸੀ. ਬੀ. ਆਈ. (C.B.I.) ਤੋਂ ਕਰਵਾਈ ਜਾਵੇ ।

ਮ੍ਰਿਤਕ ਦਾ ਪਰਿਵਾਰ ਪਹਿਲੇ ਹੀ ਦਿਨ ਤੋ ਕਰ ਰਿਹਾ ਹੈ ਜਾਂਚ ਦੀ ਮੰਗ

ਪ੍ਰਾਪਤ ਸੂਚਨਾ ਮੁਤਾਬਕ ਮ੍ਰਿਤਕ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਸਬੰਧੀ ਜਾਂਚ ਪੰਜਾਬ ਪੁਲਸ ਤੋਂ ਨਾ ਕਰਵਾ ਕੇ ਪਹਿਲੇ ਹੀ ਦਿਨ ਤੋਂ ਇਹ ਜਾਂਚ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਤੋਂ ਕਰਵਾਏ ਜਾਣ ਦੀ ਮੰਗ ਵਾਰ-ਵਾਰ ਕੀਤੀ ਜਾ ਰਹੀ ਹੈ ਤੇ ਇਸ ਦੇ ਚਲਦਿਆਂ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਤੋਂ ਤੋਂ ਵੀ ਮੰਗ ਕੀਤੀ ਗਈ ਸੀ ।

Advertisement