ਪਲੇਸਮੈਂਟ ਕੈਂਪ 17 ਨਵੰਬਰ ਨੂੰ 

Nov 16, 2025 | Latest News, PUNJAB

ਸੰਗਰੂਰ, 16 ਨਵੰਬਰ 2025 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (District Employment and Business Bureau) (ਸੰਗਰੂਰ) ਵੱਲੋਂ ਯੂਨੀਕ ਆਈਡਿਆ ਮਾਰਕੀਟਿੰਗ ਐਂਡ ਕੰਸਲਟੈਂਟ ਪ੍ਰਾਈਵੇਟ ਲਿਮਿਟਡ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 17 ਨਵੰਬਰ ਦਿਨ ਸੋਮਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਰੋਜ਼ਗਾਰ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ (Placement camp) ਲਗਾਇਆ ਜਾ ਰਿਹਾ ਹੈ ।

ਕੰਪਨੀ ਵਲੋਂ ਲਈ ਜਾਵੇਗੀ ਓਪਰੇਸ਼ਨ ਮੈਨੇਜਰ, ਮਾਰਕੀਟਿੰਗ ਐਗਜ਼ੀਕਿਊਟਿਵ ਤੇ

ਟੈਲੀਕਾਲਰ ਦੀ ਇੰਟਰਵਿਊ

ਇਸ ਸਬੰਧੀ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਨੀ ਵੱਲੋਂ ਓਪਰੇਸ਼ਨ ਮੈਨੇਜਰ, ਮਾਰਕੀਟਿੰਗ ਐਗਜ਼ੀਕਿਊਟਿਵ ਟੈਲੀਕਾਲਰ (ਲੜਕੇ ਅਤੇ ਲੜਕੀਆਂ ਦੋਵਾਂ) ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ । ਜਿਸ ਲਈ ਪ੍ਰਾਰਥੀ ਦੀ ਵਿਦਿੱਅਕ ਯੋਗਤਾ ਬਾਰਵੀਂ, ਗਰੈਜੂਏਟ ਪਾਸ ਹੋਣੀ ਚਾਹੀਦੀ ਹੈ ।

ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ

ਇਸ ਤੋਂ ਇਲਾਵਾ ਉਮਰ 18 ਤੋਂ 40 ਸਾਲ ਹੋਣੀ ਚਾਹੀਦੀ ਹੈ ।  ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ । ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ. ਏ. ਅਤੇ ਡੀ. ਏ. ਦੇਣ ਯੋਗ ਨਹੀਂ ਹੋਵੇਗਾ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ ।