Patiala Help Club Logo

ਪੁਲਸ ਨੇ ਪੰਜ ਮਾਡਿਊਲਾਂ ਤਹਿਤ 10 ਵਿਅਕਤੀਆਂ ਨੂੰ ਕੀਤਾ ਹਥਿਆਰਾਂ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ, 13 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਵਲੋਂ ਵੱਖ-ਵੱਖ ਪੰਜ ਮਾਡਿਊਲਾਂ ਤਹਿਤ 10 ਵਿਅਕਤੀਆਂ ਤੋਂ ਹਥਿਆਰ ਤੇ ਨਸ਼ਾ ਬਰਾਮਦ ਕੀਤਾ ਹੈ ।

ਕੀ ਕੀ ਬਰਾਮਦ ਕੀਤਾ ਗਿਆ ਹੈ ਗ੍ਰਿਫ਼ਤਾਰ ਵਿਅਕਤੀਆਂ ਕੋਲੋਂ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਜੋ ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ 5 ਮਾਡਿਊਲਾਂ ਦਾ ਪਰਦਾਫਾਸ਼ ਕਰਕੇ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ਵਾਲੇ ਮੁਲਜ਼ਮਾਂ ਕੋਲੋਂ 6 ਪਿਸਤੌਲ, 4.409 ਕਿਲੋ ਹੈਰੋਇਨ, 500 ਗ੍ਰਾਮ ਅਫ਼ੀਮ, 12.90 ਲੱਖ ਰੁਪਏ ਦੀ ਡਰੱਗ ਮਨੀ, 12 ਜ਼ਿੰਦਾ ਕਾਰਤੂਸ ਅਤੇ ਇੱਕ ਡਰੋਨ ਬਰਾਮਦ ਕੀਤਾ ਗਿਆ ।

ਕੀ ਸਾਹਮਣੇ ਆਇਆ ਹੈ ਪੁਲਸ ਦੀ ਸ਼ੁਰੂਆਤੀ ਜਾਂਚ ਵਿਚ

ਪੰਜਾਬ ਪੁਲਸ ਵਲੋਂ ਉਪਰੋਕਤ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ ਕੀਤੀ ਗਈ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਗੈਰ-ਕਾਨੂੰਨੀ ਹਥਿਆਰਾਂ (Illegal weapons)ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਹਨ । ਇਸ ਸਬੰਧੀ ਪੰਜ ਵੱਖ-ਵੱਖ ਐਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ । ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ।

Advertisement