ਅੰਮ੍ਰਿਤਸਰ, 8 ਅਪ੍ਰੈਲ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਨੇ ਇਕ ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤੇ ਜਾਣ ਦਾ ਪਤਾ ਚੱਲਿਆ ਹੈ ।
ਕਿੰਨਿਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਜੋ ਅੱਜ ਇੱਕ ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ (International arms trafficking) ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਤਹਿਤ ਪੁਲਸ ਨੇ ਇੱਕ ਨਾਬਾਲਗ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ ਜਿਨ੍ਹਾਂ ਸੱਤ ਪਿਸਤੌਲ, ਜਿ਼ੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ ।
ਕੀ ਸਾਹਮਣੇ ਆਇਆ ਹੈ ਮੁੱਢਲੀ ਜਾਂਚ ਵਿਚ
ਪੁਲਸ ਦੀ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਉਕਤ ਵਿਅਕਤੀ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਨਾਲ ਸੰਪਰਕ ਕਰ ਰਹੇ ਸਨ । ਇਨ੍ਹਾਂ ਤਸਕਰਾਂ ਨੇ ਭਾਰਤੀ ਸਰਹੱਦ ਦੇ ਨੇੜੇ ਅਟਾਰੀ ਸੈਕਟਰ ਵਿਚ ਹਥਿਆਰ ਭੇਜੇ ਸਨ ਤੇ ਹਥਿਆਰ ਪਹਿਲਾਂ ਤੋਂ ਹੀ ਤੈਅ ਕੀਤੀਆਂ ਥਾਵਾਂ ‘ਤੇ ਜਮ੍ਹਾ ਕੀਤੇ ਗਏ ਸਨ, ਜਿਥੋਂ ਮੁਲਜਮਾਂ ਨੇ ਉਨ੍ਹਾਂ ਨੂੰ ਚੁੱਕਿਆ ਅਤੇ ਸਥਾਨਕ ਅਪਰਾਧੀਆਂ ਨੂੰ ਪਹੁੰਚਾਇਆ ।
ਕੀ ਦੱਸਿਆ ਡੀ. ਜੀ. ਪੀ. ਪੰਜਾਬ ਨੇ
ਪੁਲਸ ਵਲੋਂ ਪਕੜੇ ਗਏ ਹਥਿਆਰਾਂ ਦੇ ਇਸ ਗਿਰੋਹ ਸਬੰਧੀ ਜਾਣਕਾਰੀ ਦਿੰਦਿਆਂ ਡੀ. ਜੀ. ਪੀ. ਪੰਜਾਬ ਗੌਰਵ ਯਾਦਵ (D. G. P. Punjab Gaurav Yadav) ਨੇ ਕਿਹਾ ਕਿ ਤਸਕਰਾਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਜਾਰੀ ਹੈ । ਉਨ੍ਹਾਂ ਕਿਹਾ ਹੈ ਕਿ ਪੰਜਾਬ ਗੈਰ-ਕਾਨੂੰਨੀ ਹਥਿਆਰਾਂ (Illegal weapons), ਸੰਗਠਿਤ ਅਪਰਾਧ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਬਣਾਈ ਰੱਖਦਾ ਹੈ । ਪੁਲਸ ਸੂਬੇ ਦੀ ਸੁਰੱਖਿਆ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੌਕਸ ਹੈ ਅਤੇ ਅਜਿਹੇ ਸਾਰੇ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ । ਉਕਤ ਚਾਰਾਂ ਵਿਰੁੱਧ ਅੰਮ੍ਰਿਤਸਰ ਦੇ ਛੇਹਰਟਾ ਪੁਲਸ ਥਾਣੇ ਵਿਖੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।










