Patiala Help Club Logo

ਗੈਂਗਸਟਰਾਂ ’ਤੇ ਵਾਰ ਮੁਹਿੰਮ ਤਹਿਤ ਪੁਲਸ ਵਲੋਂ 583 ਥਾਈਂ ਛਾਪੇਮਾਰੀ

ਚੰਡੀਗੜ੍ਹ, 16 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਵਲੋਂ ਗੈਂਗਸਟਰਾਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੰਜਾਬ ਪੁਲਸ ਵਲੋਂ 583 ਥਾਈਂ ਛਾਪੇਮਾਰੀ (Raid) ਕੀਤੀ ਗਈ ।

ਕਿੰਨਵੇਂ ਦਿਨ ਵਿਚ ਦਾਖਲ ਹੋਈ ਮੁਹਿੰਮ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਚ ਡੀ. ਜੀ. ਪੀ. ਪੰਜਾਬ ਗੌਰਵ ਯਾਦਵ (DGP Punjab Gaurav Yadav) ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਗੈਂਸਟਰਾਂ ‘ਤੇ ਵਾਰ ਮੁਹਿੰਮ ਦੇ 238ਵੇਂ ਦਿਨ ਜਿਥੇ 583 ਥਾਵਾਂ ਤੇ ਛਾਪੇੇਮਾਰੀ ਕੀਤੀ ਗਈ, ਉਥੇ ਪੁਲਸ ਦੀਆਂ ਟੀਮਾਂ ਨੇ 9 ਹਥਿਆਰਾਂ ਸਮੇਤ 264 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 70,954 ਹੋ ਗਈਆਂ । ਇਸ ਤੋਂ ਇਲਾਵਾ 162 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ।

ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ 94ਵੇਂ ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਵਿਚ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ (War Against Drugs) ਮੁਹਿੰਮ ਦੇ 563ਵੇਂ ਦਿਨ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 9.8 ਕਿਲੋ ਹੈਰੋਇਨ, 5 ਕਿਲੋ ਅਫੀਮ, 9 ਕਿਲੋ ਭੁੱਕੀ, 313 ਨਸ਼ੀਲੀਆਂ ਗੋਲੀਆਂ ਅਤੇ 6720 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ । ਇਸ ਨਾਲ, ਸਿਰਫ਼ 563 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ (Drug smugglers) ਦੀ ਗਿਣਤੀ 77,903 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਸ ਨੇ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।

Advertisement