ਚੰਡੀਗੜ੍ਹ, 20 ਜੂਨ 2026 : ਪੰਜਾਬ ਵਿਚ ਪਨਬਸ (Punbus) ਤੇ ਪੀ. ਆਰ. ਟੀ. ਸੀ. ਕੰਟੈ੍ਕਟ ਯੂਨੀਅਨ ਵਲੋਂ ਤਿੰਨ ਰੋਜ਼਼ਾ ਹੜ੍ਹਤਾਲ (Three-day strike) ਕਰਨ ਦਾ ਫ਼ੈਸਲਾ ਕੀਤੇ ਜਾਣ ਦਾ ਸਮਾਚਾਰ ਹੈ।
ਕਿਹੜੇ ਕਿਹੜੇ ਤਿੰਨ ਦਿਨਾਂ ਹਨ ਹੜ੍ਹਤਾਲ ਦੇ
ਮਿਲੀ ਜਾਣਕਾਰੀ ਅਨੁਸਾਰ ਪਨਬੱਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ (P. R. T. C. Contract Workers Union) ਵਲੋਂ ਜੋ ਤਿੰਨ ਦਿਨ ਲਗਾਤਾਰ ਹੜ੍ਹਤਾਲ ਰੱਖਣ ਦਾ ਐਲਾਨ ਕੀਤਾ ਗਿਆ ਹੈ ਦੇ ਚਲਦਿਆਂ 24, 25 ਅਤੇ 26 ਜੂਨ ਨੂੰ ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਨੂੰ ਰੋਕਣ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣ ਦੀ ਯੋਜਨਾ ਦਾ ਐਲਾਨ ਕੀਤਾ ਹੈ । ਯੂਨੀਅਨ ਨੇ ਕਿਹਾ ਕਿ ਇਹ ਫੈਸਲਾ ਨੀਟ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ ।
ਕਿਹੜੀਆਂ ਮੰਗਾਂ ਦੀ ਪੂਰਤੀ ਨਾ ਹੋਣ ‘ਤੇ ਕੀਤਾ ਜਾ ਰਿਹਾ ਹੜ੍ਹਤਾਲ ਦਾ ਐਲਾਨ
ਯੂਨੀਅਨ ਆਗੂਆਂ ਨੇ ਕਿਹਾ ਕਿ ਜਿਨ੍ਹਾਂ ਮੰਗਾਂ ਦੀ ਪੂਰਤੀ ਲਈ ਕੰਟੈ੍ਕਟ ਵਰਕਰਾਂ ਵਲੋਂ ਤਿੰਨ ਦਿਨਾਂ ਲਈ ਹੜ੍ਹਤਾਲ ਦਾ ਐਲਾਨ ਕੀਤਾ ਗਿਆ ਹੈ ਦੇ ਵਿਚ ਬਰਾਬਰ ਕੰਮ ਲਈ ਬਰਾਬਰ ਤਨਖਾਹ, ਕਰਮਚਾਰੀਆਂ ਨੂੰ ਰੈਗੂਲਰ ਕਰਨਾ, ਠੇਕੇ ‘ਤੇ ਨੌਕਰੀ ਖਤਮ ਕਰਨ ਅਤੇ ਪਿਛਲੀਆਂ ਮੀਟਿੰਗਾਂ ਵਿੱਚ ਸਹਿਮਤ ਹੋਈਆਂ ਮੰਗਾਂ ਨੂੰ ਲਾਗੂ ਕਰਨ ਨਾਲ ਸਬੰਧਤ ਮੁੱਦੇ ਅਜੇ ਵੀ ਲਟਕ ਰਹੇ ਹਨ । ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਨ੍ਹਾਂ ਦਾ ਤੁਰੰਤ ਹੱਲ ਨਹੀਂ ਕੀਤਾ ਤਾਂ 24 ਤੋਂ 26 ਜੂਨ ਤੱਕ ਪੰਜਾਬ ਦੇ ਸਾਰੇ ਡਿਪੂਆਂ ‘ਤੇ ਮੁਕੰਮਲ ਹੜਤਾਲ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ (Protest) ਕੀਤਾ ਜਾਵੇਗਾ।
ਸਰਕਾਰ ਮੰਗਾਂ ਪੂਰੀਆਂ ਕਰਨ ਦੀ ਥਾਂ ਕਰ ਰਹੀ ਹੈ ਅਣਦੇਖਾ
ਸੂਬਾ ਪੱਧਰੀ ਮੀਟਿੰਗ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੋਸ਼ ਲਗਾਇਆ ਕਿ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਲਗਾਤਾਰ ਅਣਦੇਖਾ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਚਾਰ ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ, ਵਿਭਾਗ ਵਿੱਚ ਕਿਸੇ ਵੀ ਕਰਮਚਾਰੀ ਨੂੰ ਰੈਗੂਲਰ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਨਵੀਆਂ ਸਰਕਾਰੀ ਬੱਸਾਂ ਸ਼ਾਮਲ ਕੀਤੀਆਂ ਗਈਆਂ ਹਨ । ਇਸ ਦੇ ਉਲਟ, ਕਿਲੋਮੀਟਰ ਸਕੀਮ ਤਹਿਤ ਨਿੱਜੀ ਬੱਸਾਂ ਨੂੰ ਉਤਸ਼ਾਹਿਤ ਕਰਕੇ ਵਿਭਾਗ ਦੇ ਨਿੱਜੀਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਰਿਹਾ ਹੈ ।








