Patiala Help Club Logo

ਪੰਜਾਬ ਭਾਜਪਾ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬਾ ਚੋਣ ਕਮੇਟੀ ਦਾ ਗਠਨ ਕੀਤਾ

Nov 23, 2026 | News

ਚੰਡੀਗੜ੍ਹ, 23 ਨਵੰਬਰ 2026 : ਭਾਰਤੀ ਜਨਤਾ ਪਾਰਟੀ (Bharatiya Janata Party) ਵਲੋਂ ਪੰਜਾਬ ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਇਕ ਸੂਬਾ ਪੱਧਰੀ ਚੋਣ ਕਮੇਟੀ (Selection Committee) ਦਾ ਗਠਨ ਕੀਤੇ ਜਾਣ ਦਾ ਸਮਾਚਾਰ ਹੈ ।

ਕਿੰਨੇ ਮੈਂਬਰਾਂ ਤੇ ਆਧਾਰਤ ਹੈ ਸੂਬਾ ਚੋਣ ਕਮੇਟੀ

ਮਿਲੀ ਜਾਣਕਾਰੀ ਅਨੁਸਾਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਪੰਜਾਬ ਇਕਾਈ ਵਲੋਂ ਜੋ ਆਉਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਲਈ ਆਪਣੀ ਸੂਬਾ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ ਹੈ ਦੀ ਗਿਣਤੀ 16 ਹੈ, ਜਿਸਦੀ ਅਗਵਾਈ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਕਰਨਗੇ। ਇਸ ਵਿੱਚ ਪਾਰਟੀ ਦੇ ਸੀਨੀਅਰ ਆਗੂ, ਸਾਬਕਾ ਸੂਬਾ ਪ੍ਰਧਾਨ, ਸਾਬਕਾ ਕੇਂਦਰੀ ਮੰਤਰੀ ਅਤੇ ਇੱਕ ਮੌਜੂਦਾ ਵਿਧਾਇਕ ਸ਼ਾਮਲ ਹਨ ।

ਹੋਰ ਕੌਣ ਕੌੌਣ ਹੈ ਕਮੇਟੀ ਵਿਚ ਸ਼ਾਮਲ

ਢਿੱਲੋਂ ਤੋਂ ਇਲਾਵਾ ਕਮੇਟੀ ਵਿੱਚ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਰਾਜ ਸਭਾ ਮੈਂਬਰ ਤਰੁਣ ਚੁੱਘ, ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ, ਅਵਿਨਾਸ਼ ਰਾਏ ਖੰਨਾ, ਮਨੋਰੰਜਨ ਕਾਲੀਆ ਅਤੇ ਸ਼ਵੇਤ ਮਲਿਕ ਸ਼ਾਮਲ ਹਨ ।

Advertisement

punjab hockey
Meeting