Patiala Help Club Logo

ਪੰਜਾਬ ਭਾਜਪਾ ਦੇ ਚੰਡੀਗੜ੍ਹ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 21 ਅਗਸਤ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਨੂੰ ਬੰਬ ਨਾਲ ਉਡਾਏ (Bomb Threat) ਜਾਣ ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿਸ ਤਰ੍ਹਾਂ ਦਿੱਤੀ ਗਈ ਹੈ ਧਮਕੀ

ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ (Bharatiya Janata Party) (ਭਾਜਪਾ) ਦੇ ਦਫ਼ਤਰ ਨੂੰ ਜੋ ਬੰਬ ਨਾਲ ਉਡਾਏ ਜਾਣ ਦੀ ਧਮਕੀ ਦਿੱਤੀ ਗਈ ਹੈ ਉਹ ਭਾਜਪਾ ਦੇ ਚੰਡੀਗੜ੍ਹ ਦਫ਼ਤਰ ਦੀ ਅਧਿਕਾਰਤ ਈਮੇਲ ਤੇ ਈਮੇਲ ਭੇਜ ਕੇ ਦਿੱਤੀ ਗਈ ਹੈ । ਦੱਸਣਯੋਗ ਹੈ ਕਿ ਈਮੇਲ ਵਿਚ ਦਫ਼ਤਰ ਨੂੰ ਬੰਬ ਨਾਲ ਉਡਾਉਣ ਤੋਂ ਇਲਾਵਾ 21 ਅਗਸਤ ਨੂੰ ਬੰਦ ਦੌਰਾਨ ਖੁੱਲ੍ਹੇ ਰਹਿਣ ਵਾਲੇ ਸ਼ਹਿਰਾਂ ਵਿੱਚ ਬੰਬ ਧਮਾਕੇ ਕਰਨ ਦੀ ਧਮਕੀ ਦਿੱਤੀ ਗਈ ਹੈ । ਇਸ ਵਿੱਚ 31 ਅਗਸਤ ਨੂੰ ਸਕੂਲ ਬੰਦ ਰੱਖਣ ਅਤੇ ਸ਼ਹੀਦ ਦਿਲਾਵਰ ਸਿੰਘ ਬੱਬਰ ਨੂੰ ਯਾਦ ਕਰਨ ਲਈ ਵੀ ਕਿਹਾ ਗਿਆ ਹੈ । ਸੁਰੱਖਿਆ ਏਜੰਸੀਆਂ ਨੇ ਈਮੇਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

ਬੰਦ ਨਾ ਮਨਾਉਣ ਵਾਲੇ ਸ਼ਹਿਰਾਂ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਗਈ ਧਮਕੀ

ਈਮੇਲ ਵਿੱਚ “21 ਅਗਸਤ ਨੂੰ ਪੰਜਾਬ ਬੰਦ” ਅਤੇ “31 ਅਗਸਤ ਨੂੰ ਸਕੂਲ ਬੰਦ” ਵਰਗੇ ਸੁਨੇਹੇ ਹਨ । ਭੇਜਣ ਵਾਲਾ ਧਮਕੀ ਭਰੀ ਭਾਸ਼ਾ ਦੀ ਵਰਤੋਂ ਕਰਦਾ ਹੈ, ਜੋ ਪੰਜਾਬ ਨੂੰ ਖਾਲਿਸਤਾਨ ਨਾਲ ਜੋੜਦਾ ਹੈ । ਈਮੇਲ ਵਿੱਚ 21 ਅਗਸਤ ਨੂੰ ਪੰਜਾਬ ਬੰਦ ਦੀ ਮੰਗ ਕੀਤੀ ਗਈ ਹੈ । ਇਹ ਉਨ੍ਹਾਂ ਸ਼ਹਿਰਾਂ ਵਿੱਚ ਬੰਬ ਧਮਾਕੇ (Bombings) ਕਰਨ ਦੀ ਵੀ ਧਮਕੀ ਦਿੰਦਾ ਹੈ ਜਿੱਥੇ ਬੰਦ ਨਹੀਂ ਮਨਾਇਆ ਜਾਂਦਾ । ਸੁਨੇਹੇ ਵਿੱਚ 31 ਅਗਸਤ ਨੂੰ ਸਕੂਲ ਬੰਦ ਰੱਖਣ ਅਤੇ ਸ਼ਹੀਦ ਦਿਲਾਵਰ ਸਿੰਘ ਬੱਬਰ ਨੂੰ ਯਾਦ ਕਰਨ ਦੀ ਅਪੀਲ ਵੀ ਕੀਤੀ ਗਈ ਹੈ । ਡੀ. ਜੀ. ਪੀ. ਦਾ ਨਾਮ ਅਤੇ ਪਾਬੰਦੀਸ਼ੁਦਾ ਸੰਗਠਨਾਂ ਦੇ ਨਾਮ ਵੀ ਦੱਸੇ ਗਏ ਹਨ ।

Advertisement