ਚੰਡੀਗੜ੍ਹ, 26 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਨੇ ਆਖਿਆ ਹੈ ਕਿ ਵਿਸ਼ਵ ਜੂੂਨੀਅਰ ਚੈਂਪੀਅਨਸਿ਼ਪ ਵਿਚ ਪੰਜਾਬ ਦਾ ਨਾਮ ਵੱਡੇ ਪੱਧਰ’ ਤੇ ਰੌਸ਼ਨ ਹੋਇਆ ਹੈ ।
ਕਿਹੜਾ ਤਮਗਾ ਜਿੱਤ ਕੇ ਕਿਸ ਨੇ ਕੀਤਾ ਹੈ ਪੰਜਾਬ ਦਾ ਨਾਮ ਰੌਸ਼ਨ
ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਮਿਸਰ `ਚ ਆਯੋਜਿਤ ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ (World Junior Badminton Championships) `ਚ ਕਾਂਸੀ ਦਾ ਤਮਗਾ ਜਿੱਤ ਕੇ ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਨਾਭਾ ਦੇ ਹੋਣਹਾਰ ਖਿਡਾਰੀ ਜਗਸ਼ੇਰ ਸਿੰਘ ਖੰਗੂੜਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਵਿਸ਼ੇਸ਼ ਮੁਲਾਕਾਤ ਕੀਤੀ । ਇਸ ਦੌਰਾਨ ਮੁੱਖ ਮੰਤਰੀ ਨੇ ਖਿਡਾਰੀ ਦੀ ਸ਼ਾਨਦਾਰ ਪ੍ਰਾਪਤੀ ’ਤੇ ਉਸ ਨੂੰ, ਉਸ ਦੇ ਮਾਤਾ-ਪਿਤਾ ਅਤੇ ਕੋਚਾਂ ਨੂੰ ਵਧਾਈ ਦਿੱਤੀ ।
ਸਖ਼ਤ ਮਿਹਨਤ-ਲਗਨ ਅਤੇ ਖੇਡ ਪ੍ਰਤੀ ਸਮਰਪਣ ਪੰਜਾਬ ਦੇ ਹਰ ਨੌਜਵਾਨ ਲਈ ਵੱਡੀ ਪ੍ਰੇਰਣਾ ਹੈ
ਉਨ੍ਹਾਂ ਨੇ ਜਗਸ਼ੇਰ ਸਿੰਘ ਦੀ ਸਫਲਤਾ ;ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਖਤ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਪੰਜਾਬ ਦੇ ਹੋਰ ਨੌਜਵਾਨਾਂ ਲਈ ਵੱਡੀ ਪ੍ਰੇਰਣਾ ਹੈ । ਅੰਤਰਰਾਸ਼ਟਰੀ ਪੱਧਰ `ਤੇ ਤਮਗਾ ਜਿੱਤਣਾ ਖਿਡਾਰੀ ਦੀ ਪ੍ਰਤਿਭਾ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ । ਜਗਸ਼ੇਰ ਸਿੰਘ ਨੇ ਆਪਣੀ ਪ੍ਰਾਪਤੀ ਨਾਲ ਪੰਜਾਬ ਦਾ ਮਾਣ ਵਧਾਇਆ ਹੈ । ਉਨ੍ਹਾਂ ਕਿਹਾ ਕਿ ਕਿਸੇ ਵੀ ਖਿਡਾਰੀ (Player) ਦੀ ਸਫਲਤਾ ਦੇ ਪਿੱਛੇ ਉਸ ਦੀ ਮਿਹਨਤ ਦੇ ਨਾਲ-ਨਾਲ ਪਰਿਵਾਰ ਦਾ ਸਹਿਯੋਗ ਅਤੇ ਕੋਚਾਂ ਦਾ ਮਾਰਗਦਰਸ਼ਨ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਜਗਸ਼ੇਰ ਸਿੰਘ ਦੀ ਇਸ ਪ੍ਰਾਪਤੀ `ਚ ਉਨ੍ਹਾਂ ਦੇ ਪਰਿਵਾਰ ਅਤੇ ਕੋਚਾਂ ਦਾ ਯੋਗਦਾਨ ਸ਼ਲਾਘਾਯੋਗ ਹੈ ।








