ਚੰਡੀਗੜ੍ਹ, 25 ਨਵੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Government of Punjab) ਵਲੋਂ ਸਾਲ 2026-27 ਲਈ ਗੰਨੇ ਦਾ ਭਾਅ ਵਧਾਉਣ ਦਾ ਐਲਾਨ ਕੀਤਾ ਹੈ ।
ਕਿੰਨਾਂ ਭਾਅ ਵਧਾਉਣ ਦਾ ਕੀਤਾ ਗਿਆ ਹੈ ਐਲਾਨ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਗੰਨਾ ਕਾਸ਼ਤਕਾਰਾਂ (Sugarcane Growers) ਨੂੰ ਇਕ ਵੱਡੀ ਰਾਹਤ ਅਤੇ ਖੁਸ਼ਖਬਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਰੇਟ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਕਿ ਦੇਸ਼ ਭਰ ਵਿੱਚ ਸਭ ਤੋਂ ਵੱਧ ਦੱਸਿਆ ਜਾ ਰਿਹਾ ਹੈ ।
ਕਿਸਾਨਾਂ ਦੀ ਖੁਸ਼ਹਾਲੀ ਅਤੇ ਫਸਲਾਂ ਦੇ ਸਹੀ ਮੁੱਲ ਲਈ ਸਰਕਾਰ ਵਚਨਬੱਧ ਹੈ : ਭਗਵੰਤ ਮਾਨ
ਕਿਸਾਨਾਂ ਦੀ ਸਹੂਲਤ ਅਤੇ ਗੰਨੇ ਦੀ ਪਿੜਾਈ ਵਿੱਚ ਤੇਜ਼ੀ ਲਿਆਉਣ ਲਈ ਸੂਬੇ ਦੀਆਂ ਖੰਡ ਮਿੱਲਾਂ 25 ਨਵੰਬਰ, 2026 ਤੋਂ ਚਾਲੂ ਕਰ ਦਿੱਤੀਆਂ ਗਈਆਂ ਹਨ। ਇਸ ਫ਼ੈਸਲੇ ਨਾਲ ਗੰਨਾ ਉਤਪਾਦਕਾਂ ਨੂੰ ਫ਼ਸਲ ਦਾ ਬਿਹਤਰ ਮੁੱਲ ਮਿਲਣ ਦੀ ਉਮੀਦ ਹੈ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਹਿਣਾ ਹੈ ਕਿ ਕਿਸਾਨਾਂ ਦੀ ਖੁਸ਼ਹਾਲੀ ਅਤੇ ਫ਼ਸਲਾਂ ਦੇ ਸਹੀ ਮੁੱਲ ਲਈ ਸਰਕਾਰ ਵਚਨਬੱਧ ਹੈ।












