Patiala Help Club Logo

ਪੰਜਾਬ ਸਰਕਾਰ ਨੇ ਕੀਤਾ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਚੰਡੀਗੜ੍ਹ, 1 ਅਕਤੂਬਰ 2026 : ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 (Jagat Jot Sri Guru Granth Sahib Respect (Amendment) Act-2026) ਨੂੰ ਲੈ ਕੇ ਪੰਜਾਬ ਸਰਕਾਰ ਵਲੋਂ 7 ਮੈਂਬਰੀ ਕਮੇਟੀ ਦਾ ਗਠਨ ਕੀਤੇ ਜਾਣ ਦਾ ਸਮਾਚਾਰ ਹੈ ।

ਕੌਣ ਕੌਣ ਸ਼ਾਮਲ ਕੀਤਾ ਗਿਆ ਹੈ ਕਮੇਟੀ ਵਿਚ

ਮਿਲੀ ਜਾਣਕਾਰੀ ਅਨੁਸਰ ਪੰਜਾਬ ਸਰਕਾਰ (Government of Punjab) ਵਲੋਂ ਜੋ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲੈ ਕੇ ਸੱਤ ਮੈਂਬਰਾਂ ‘ਤੇ ਆਧਾਰਤ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਦੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਹਰਨਾਮ ਸਿੰਘ ਖਾਲਸਾ, ਰਾਮਪੁਰ ਖੇੜਾ ਵਾਲੇ ਸੰਤ ਬਾਬਾ ਸੇਵਾ ਸਿੰਘ, ਜਸਪਾਲ ਸਿੰਘ ਅਤੇ ਗੁਰਬੀਰ ਸਿੰਘ ਰਿਟਾਇਰਡ ਜਸਟਿਸ, ਸਾਬਕਾ ਆਈ. ਪੀ. ਐਸ. ਅਧਿਕਾਰੀ ਜਤਿੰਦਰ ਸਿੰਘ ਔਲਖ ਅਤੇ ਐਡਵੋਕੇਟ ਪ੍ਰੀਤ ਇੰਦਰਪਾਲ ਸਿੰਘ ਸ਼ਾਮਲ ਹਨ ।

ਕਿਸ ਕਾਰਨ ਕੀਤਾ ਗਿਆ ਹੈ ਤਾਲਮੇਲ ਕਮੇਟੀ ਦਾ ਗਠਨ

ਪ੍ਰਾਪਤ ਜਾਣਕਾਰੀ ਅਨੁਸਾਰ 7 ਮੈਂਬਰਾਂ ਤੇ ਆਧਾਰ ਜਿਸ ਉਪਰੋਕਤ ਕਮੇਟੀ ਦਾ ਗਠਨ (Formation of the committee) ਕੀਤਾ ਗਿਆ ਹੈ ਦਾ ਮੁੱਖ ਮਕਸਦ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਵਿਚ ਪ੍ਰਸਤਾਵਿਤ ਸੋਧਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਤਾਲਮੇਲ ਕਰਕੇ ਲੋੜੀਂਦੇ ਸੁਝਾਅ ਤਿਆਰ ਕਰਨਾ ਹੈ ।

Advertisement