Patiala Help Club Logo

ਪੰਜਾਬ ਸਰਕਾਰ ਨੇ ਤਿਆਰ ਕੀਤਾ ਲੀਡਰਸਿ਼ਪ ਇਨ ਮੈਂਟਲ ਹੈਲਥ ਪ੍ਰੋਗਰਾਮ ਤਿਆਰ

ਚੰਡੀਗੜ੍ਹ੍, 20 ਅਕਤੂੂਬਰ 2026 : ਮੁੱਖ ਮੰਤਰੀ (Chief Minister) ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ ਲੀਡਰਸਿ਼ਪ ਇਨ ਮੈਂਟਲ ਹੈਲਥ ਪ੍ਰੋਗਰਾਮ (Leadership In Mental Health Programme) ਤਿਆਰ ਕੀਤਾ ਹੈ ।

ਸੂਬੇ ਵਿਚ ਕੀਤਾ ਜਾ ਰਿਹੈ ਮਾਨਸਿਕ ਸਿਹਤ ਮਾਹਿਰਾਂ ਦਾ ਮਜ਼ਬੂਤ ਨੈਟਵਰਕ ਤਿਆਰ

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਰਫ ਨਸਿ਼ਆਂ ਖਿ਼ਲਾਫ਼ ਆਪਣੀ ਲੜਾਈ ਨੂੰ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਤੱਕ ਸੀਮਤ ਨਾ ਰੱਖਦਿਆਂ ਇਲਾਜ, ਮਾਨਸਿਕ ਸਿਹਤ ਅਤੇ ਮੁੜ ਵਸੇਬੇ ਨੂੰ ਵੀ ਇਸ ਮੁਹਿੰਮ ਦਾ ਅਹਿਮ ਹਿੱਸਾ ਬਣਾਇਆ ਹੈ, ਜਿਸ ਤਹਿਤ ਇਕ ‘ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ’ ਰਾਹੀਂ ਸੂਬੇ ਵਿੱਚ ਮਾਨਸਿਕ ਸਿਹਤ ਮਾਹਿਰਾਂ ਦਾ ਮਜ਼ਬੂਤ ਨੈੱਟਵਰਕ ਤਿਆਰ ਕੀਤਾ ਜਾ ਰਿਹਾ ਹੈ ।

ਪ੍ਰੋਗਰਾਮ ਦੇ ਪਹਿਲੇ ਬੈਚ ਵਿਚ ਕਿੰਲੇ ਫੈਲੋੋਜ ਕਰ ਰਹੇ ਹਨ ਕੰਮ

ਪ੍ਰਾਪਤ ਸੂਚਨਾ ਮੁਤਾਬਕ ਫ਼ਰਵਰੀ 2026 ਵਿੱਚ ਸ਼ੁਰੂ ਹੋਏ ਉਕਤ ਪ੍ਰੋਗਰਾਮ ਦੇ ਪਹਿਲੇ ਬੈਚ ਦੇ 13 ਫੈਲੋਜ਼ ਇਸ ਸਮੇਂ ਸੂਬੇ ਦੇ ਵੱਖ-ਵੱਖ ਜਿ਼ਲ੍ਹਿਆਂ ਵਿੱਚ ਕੰਮ ਕਰ ਰਹੇ ਹਨ । ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਇਹ ਪਹਿਲ ਕਦਮੀ ‘ਯੁੱਧ ਨਸਿ਼ਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਪ੍ਰਭਾਵਿਤ ਵਿਅਕਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ, ਇਲਾਜ ਨਾਲ ਜੋੜਨ ਅਤੇ ਮੁੜ ਵਸੇਬੇ ਦੀ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾ ਰਹੀ ਹੈ ।

 

Advertisement