ਪੰਜਾਬ ਸਰਕਾਰ ਵੰਡ ਚੁੱਕੀ ਹੈ 7. 37 ਕਰੋੜ ਤੋਂ ਵਧ ਸੈਨੇਟਰੀ ਪੈਡ : ਡਾ. ਬਲਜੀਤ ਕੌਰ

ਚੰਡੀਗੜ੍ਹ, 26 ਮਾਰਚ 2026 : ਪੰਜਾਬ ਸਰਕਾਰ (Punjab Government) ਗਰੀਬ ਅਤੇ ਲੋੜਵੰਦ ਔਰਤਾਂ ਨੂੰ ਮੁਫ਼ਤ ਸੈਨੇਟਰੀ ਪੈਡ ਵੰਡ ਮਾਮਲੇ ਵਿਚ ਕਰੋੜਾਂ ਦੇ ਸੈਨੇਟਰੀ ਪੈਡ (Sanitary pads) ਵੰਡ ਚੁੱਕਣ ਦਾ ਅੰਕੜਾ ਸਾਹਮਣੇ ਆਇਆ ਹੈ ।

ਕਿੰਨੇ ਤੇ ਕਿੰਨੇ ਕਰੋੜ ਦੀ ਲਾਗਤ ਦੇ ਵੰਡੇ ਜਾ ਚੁੱਕੇ ਹਨ ਸੈੈਨੇਟਰੀ ਪੈਡ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾਕਟਰ ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਪੰਜਾਬ ਸਰਕਾਰ ਗਰੀਬ ਅਤੇ ਲੋੜਵੰਦ ਮਹਿਲਾਵਾਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱੱਈਆ ਕਰਵਾਉਣ ਦੇ ਮਾਮਲੇ ਵਿਚ ਚਾਲੂ ਸਾਲ ਦੌਰਾਨ ਲਗਭਗ 28 ਕਰੋੜ ਦੀ ਲਾਗਤ ਨਾਲ 7. 37 ਕਰੋੜ ਤੋਂ ਵਧ ਸੈਨੇਟਰੀ ਪੈੈਡ ਮੁਫ਼ਤ ਵੰਡ ਚੁੱਕੀ ਹੈ ।ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ, ਸਵੱਛਤਾ ਅਤੇ ਸਨਮਾਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਲੋਕ-ਕੇਂਦਰਿਤ ਕਦਮ ਚੁੱਕੇ ਜਾ ਰਹੇ ਹਨ ।

ਯੋਜਨਾ ਤਹਿਤ ਮਿਲਿਆ ਹੈ 13 ਲੱਖ 65 ਹਜ਼ਾਰ ਔਰਤਾਂ ਨੂੰ ਸਿੱਧਾ ਲਾਭ

ਉਨ੍ਹਾਂ ਹੋਰ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੀਆਂ 13.65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧਾ ਲਾਭ ਮਿਲਿਆ ਹੈ । ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਪਿੱਛੜੇ ਵਰਗਾਂ ਦੀਆਂ ਮਹਿਲਾਵਾਂ ਨੂੰ ਨਾ ਸਿਰਫ਼ ਆਰਥਿਕ ਰਾਹਤ ਮਿਲੀ ਹੈ, ਸਗੋਂ ਉਹ ਆਪਣੀ ਸਿਹਤ ਅਤੇ ਸਵੱਛਤਾ ਪ੍ਰਤੀ ਹੋਰ ਜਾਗਰੂਕ ਹੋਈਆਂ ਹਨ, ਜਿਸ ਨਾਲ ਉਹ ਹੋਰ ਸਿਹਤਮੰਦ ਅਤੇ ਸਨਮਾਨਤ ਜੀਵਨ ਬਤੀਤ ਕਰ ਰਹੀਆਂ ਹਨ । ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ‘ਨਵੀਂ ਦਿਸ਼ਾ’ ਸਕੀਮ (‘Navi disha scheme) ਤਹਿਤ ਸੂਬੇ ਦੇ 27,314 ਆਂਗਨਵਾੜੀ ਸੈਂਟਰਾਂ ਰਾਹੀਂ ਹਰ ਮਹੀਨੇ ਲੋੜਵੰਦ ਮਹਿਲਾਵਾਂ ਨੂੰ 9 ਸੈਨਟਰੀ ਪੈਡ ਮੁਫ਼ਤ ਪ੍ਰਦਾਨ ਕੀਤੇ ਜਾ ਰਹੇ ਹਨ ।

ਚਾਲੂ ਵਿੱਤੀ ਸਾਲ ਦੌਰਾਨ ਰੱਖਿਆ ਗਿਆ ਹੈ ਕਰੋੜਾਂ ਵਿਚ ਸੈਨੇਟਰੀ ਪੈਡ ਵੰਡਣ ਦਾ ਟੀਚਾ

ਭਵਿੱਖੀ ਯੋਜਨਾਵਾਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ 14.60 ਕਰੋੜ ਦੀ ਲਾਗਤ ਨਾਲ 3.68 ਕਰੋੜ ਤੋਂ ਵੱਧ ਸੈਨਟਰੀ ਪੈਡ ਵੰਡਣ ਦਾ ਟੀਚਾ ਰੱਖਿਆ ਗਿਆ ਹੈ, ਜਿਸ ਨਾਲ ਹੋਰ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੂੰ ਇਸ ਯੋਜਨਾ ਨਾਲ ਜੋੜਿਆ ਜਾਵੇਗਾ । ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ (Mann Sarkar) ਦਾ ਮੁੱਖ ਉਦੇਸ਼ ਹੈ ਕਿ ਹਰ ਮਹਿਲਾ ਨੂੰ ਸਿਹਤਮੰਦ, ਸੁਰੱਖਿਅਤ ਅਤੇ ਸਨਮਾਨਤ ਜੀਵਨ ਲਈ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਕੋਈ ਵੀ ਮਹਿਲਾ ਬੁਨਿਆਦੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ ।