ਚੰਡੀਗੜ੍ਹ, 15 ਨਵੰਬਰ 2025 : ਪੰਜਾਬ ਦੇ ਪਿੰਡਾਂ ਦੀ ਕਾਇਆ ਕਲਪ ਲਈ ਚੁਣੇ ਜਾਂਦੇ ਪੰਚਾਂ-ਸਰਪੰਚਾਂ (Panches and Sarpanches) ਦੇ ਮਾਣ ਭੱਤੇ ਵਿਚ ਵਾਧਾ ਕਰਨ ਦਾ ਹੁਕਮ ਪੰਜਾਬ ਸਰਕਾਰ ਵਲੋਂ ਜਾਰੀ ਕਰ ਦਿੱਤਾ ਗਿਆ ਹੈ ।
ਪੰਜਾਬ ਸਰਕਾਰ ਨੇ ਜਾਰੀ ਕੀਤੇ ਹੁਕਮਾਂ ਵਿਚ ਦੇਖੋ ਕੀ ਆਖਿਆ ਹੈ
ਪੰਜਾਬ ਸਰਕਾਰ ਵੱਲੋਂ ਮਾਣ ਭੱਤੇ ਨੂੰ ਲੈ ਕੇ ਜਾਰੀ ਕੀਤੇ ਨਵੇਂ ਹੁਕਮਾਂ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ (Rural Development and Panchayat Department) ਨੇ ਸਰਪੰਚਾਂ ਨੂੰ ਮਾਣ ਭੱਤਾ ਪੰਚਾਇਤੀ ਆਮਦਨ (Panchayat income) ’ਚੋਂ ਦੇਣ ਲਈ ਕਿਹਾ ਹੈ । ਪੰਜਾਬ ’ਚ 5228 ਗ੍ਰਾਮ ਪੰਚਾਇਤਾਂ ਅਜਿਹੀਆਂ ਹਨ ਜਿਨ੍ਹਾਂ ਕੋਲ ਆਮਦਨ ਦਾ ਕੋਈ ਪੱਕਾ ਸਾਧਨ ਨਹੀਂ ਹੈ । ਮਾਮਲਾ ਹਾਈ ਕੋਰਟ ’ਚ ਹੋਣ ਕਰ ਕੇ ਪੰਜਾਬ ਸਰਕਾਰ (Punjab Government) ਨੇ ਆਮਦਨ ਤੋਂ ਵਾਂਝੀਆਂ ਪੰਚਾਇਤਾਂ ਦੇ ਸਰਪੰਚਾਂ ਨੂੰ ਬਲਾਕ ਸੰਮਤੀਆਂ ਦੇ ਫੰਡਾਂ ’ਚੋਂ ਮਾਣ ਭੱਤਾ ਦੇਣ ਲਈ ਕਿਹਾ ਹੈ । ਜ਼ਿਕਰਯੋਗ ਹੈ ਕਿ ਪੰਜਾਬ ’ਚ ਇਸ ਵੇਲੇ ਕੁੱਲ 13238 ਗ੍ਰਾਮ ਪੰਚਾਇਤਾਂ ਹਨ ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸੀ ਕਿ ਪੰਚਾਇਤ ਦਿਵਸ ਮੌਕੇ ਮਾਣ ਭੱਤੇ ਵਿਚ ਵਾਧਾ ਕਰਨ ਦਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤ ਦਿਵਸ ਮੌਕੇ 24 ਅਪ੍ਰੈਲ ਨੂੰ ਸਰਪੰਚਾਂ ਦਾ ਮਾਣ ਭੱਤਾ (Honorarium) 1200 ਤੋਂ ਵਧਾ ਕੇ ਦੋ ਹਜ਼ਾਰ ਰੁਪਏ ਕਰਨ ਦਾ ਐਲਾਨ ਕੀਤਾ ਸੀ । ਪੰਚਾਇਤਾਂ ਨੂੰ ਪਤਾ ਲੱਗਿਆ ਹੈ ਕਿ ਇਹ ਵਧਿਆ ਹੋਇਆ ਮਾਣ ਭੱਤਾ ਪੰਚਾਇਤਾਂ ਦੀ ਆਮਦਨ ’ਚੋਂ ਹੀ ਦਿੱਤਾ ਜਾਣਾ ਹੈ । ਸਾਬਕਾ ਸਰਪੰਚਾਂ ਦਾ ਸਾਲ 2013 ਤੋਂ 2023 ਤੱਕ ਦਾ ਮਾਣ ਭੱਤਾ ਬਕਾਇਆ ਹੈ, ਜਿਸ ਦੀ ਵਸੂਲੀ ਲਈ ਕਈ ਸਰਪੰਚ ਹਾਈ ਕੋਰਟ ਵੀ ਚਲੇ ਗਏ ਸਨ । ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਰਪੰਚਾਂ ਨੂੰ ਮਾਣ ਭੱਤਾ ਦੇਣ ਲਈ ਸਲਾਨਾ 31.77 ਕਰੋੜ ਰੁਪਏ ਦੇ ਫੰਡ ਦੀ ਜ਼ਰੂਰਤ ਹੈ । ਜਿਨ੍ਹਾਂ ਪੰਚਾਇਤਾਂ ਕੋਲ ਪੰਚਾਇਤੀ ਆਮਦਨ ਹੈ ਉਨ੍ਹਾਂ ਮਾਣ ਭੱਤੇ ਦਾ ਬਕਾਇਆ ਤਾਰਨਾ ਸ਼ੁਰੂ ਕਰ ਦਿੱਤਾ ਹੈ । ਜਦਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਵਿੱਤ ਵਿਭਾਗ ਤੋਂ ਬਕਾਇਆ ਤਾਰਨ ਲਈ 76 ਕਰੋੜ ਰੁਪਏ ਦੇ ਫੰਡ ਮੰਗੇ ਹਨ ।


