ਚੰਡੀਗੜ੍ਹ, 26 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਉਨ੍ਹਾਂ ਦੀ ਸਰਕਾਰ ਵਲੋਂ ਪੰਜਾਬ ਨੂੰ ਸਿੱਖਿਆ ਦੇ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ।
ਸਰਕਾਰੀ ਸਕੂਲਾਂ ਦੇ ਸੁਧਾਰ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਮੁੱਖ ਮੰਤਰੀ
ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਸਿੱਖਿਆ ਦੇ ਮੁੱਖ ਕੇਂਦਰ ਵਜੋਂ ਵਿਕਸਿਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ । ਸਰਕਾਰੀ ਸਕੂਲਾਂ `ਚ ਸੁਧਾਰ ਲਈ ਪੈਸੇ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨੌਜਵਾਨਾਂ ਲਈ ਕਰੀਅਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ ।
ਪੰਜਾਬ ਸਰਕਾਰ ਦੇ ਚੁੱਕੀ ਹੈ 70 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ
ਧੂਰੀ ਦੇ ਪਿੰਡ ਬਰੜਵਾਲ ਸਥਿਤ ਦੇਸ਼ ਭਗਤ ਕਾਲਜ ਵਿਖੇ ਆਯੋਜਿਤ ਖੇਤਰੀ ਯੁਵਕ ਮੇਲੇ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪੰਜਾਬ ਸਰਕਾਰ (Government of Punjab) ਨੇ ਹੁਣ ਤੱਕ 70,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਅਤੇ ਸਿਫ਼ਾਰਸ਼ ਦੇ ਯੋਗਤਾ ਦੇ ਆਧਾਰ `ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ । ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੀ ਪੜ੍ਹਾਈ ਅਤੇ ਮਿਹਨਤ `ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ ।
ਪੰਜਾਬ ਦੀ ਸਭ ਤੋਂ ਵੱਡੀ ਤਾਕਤ ਹੈ ਨੌਜਵਾਨਾਂ ਦੀ ਊਰਜ਼ਾ
ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ, ਪ੍ਰਤਿਭਾ ਅਤੇ ਰਚਨਾਤਮਕਤਾ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਹੈ । ਸਿੱਖਿਆ ਦਾ ਮਕਸਦ ਸਿਰਫ਼ ਡਿਗਰੀਆਂ ਹਾਸਲ ਕਰਨਾ ਜਾਂ ਪ੍ਰੀਖਿਆਵਾਂ ਵਿਚ ਚੰਗੇ ਅੰਕ ਪ੍ਰਾਪਤ ਕਰਨਾ ਨਹੀਂ, ਬਲਕਿ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸੀ, ਜ਼ਿੰਮੇਵਾਰ ਅਤੇ ਜਾਗਰੂਕ ਨਾਗਰਿਕ ਬਣਾਉਣਾ ਹੈ ।
ਮੇਲੇ ਵਿਚ ਕਿੰਨੇ ਕਾਲਜਾਂ ਦੇ ਵਿਦਿਆਰਥੀਆਂ ਨੇ ਲਿਆ ਹਿੱਸਾ
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਯੁਵਕ ਮੇਲੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਪ੍ਰਦਰਸਿ਼ਤ ਕਰਨ, ਝਿਜਕ ਦੂਰ ਕਰਨ, ਆਤਮ-ਵਿਸ਼ਵਾਸ ਵਧਾਉਣ ਅਤੇ ਅਨੁਸ਼ਾਸਨ, ਟੀਮ ਵਰਕ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਵਿਕਸਿਤ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ । ਇਸ ਮੇਲੇ `ਚ 39 ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ 4 ਪੜਾਵਾਂ `ਚ 60 ਵੱਖ-ਵੱਖ ਸੱਭਿਆਚਾਰਕ ਅਤੇ ਸਾਹਿਤਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ ।








