ਚੰਡੀਗੜ੍ਹ, 5 ਨਵੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” (“War on Drugs”) ਨੂੰ ਲਗਾਤਾਰ 247ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ 295 ਥਾਵਾਂ ‘ਤੇ ਛਾਪੇਮਾਰੀ (Raids at 295 places) ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 60 ਐਫ. ਆਈ. ਆਰਜ਼. ਦਰਜ ਕਰਕੇ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਇਸ ਨਾਲ, 247 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,065 ਹੋ ਗਈ ਹੈ ।
ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 332 ਗ੍ਰਾਮ ਹੈਰੋਇਨ ਅਤੇ 5623 ਨਸ਼ੀਲੀਆਂ ਗੋਲੀਆਂ
ਬਰਾਮਦ ਕੀਤੀਆਂ ਗਈਆਂ ਹਨ
ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 332 ਗ੍ਰਾਮ ਹੈਰੋਇਨ ਅਤੇ 5623 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ । ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ ।
55 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ
ਪੁਲਸ ਟੀਮਾਂ ਨੇ ਰਾਜ ਭਰ ਵਿੱਚ 295 ਛਾਪੇ ਮਾਰੇ ਹਨ
ਇਸ ਆਪਰੇਸ਼ਨ ਦੌਰਾਨ 55 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ਵਿੱਚ 295 ਛਾਪੇ ਮਾਰੇ ਹਨ । ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 289 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ । ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ-ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (Enforcement, De-Addiction and Prevention) (ਈ. ਡੀ. ਪੀ.) ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।


