ਮੁਹਾਲੀ, 21 ਨਵੰਬਰ 2026 : ਪੰਜਾਬ ਦੇ ਜਿਲਾ ਮੁਹਾਲੀ ਵਿਖੇ ਬਣੇ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵਲੋਂ ਅਕਾਦਮਿਕ ਸੈਸ਼ਨ-2026-27 ਲਈ ਪ੍ਰੀਖਿਆ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈੈ ।
ਕਿਹੜੀ ਜਮਾਤ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ ਕੀਤਾ ਗਿਆ ਹੈ ਜਾਰੀ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਜੋ ਅਕਾਦਮਿਕ ਸੈਸ਼ਨ 2026-27 (Academic Session 2026-27) ਲਈ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੈਕਟੀਕਲ ਅਤੇ ਲਿਖਤੀ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ (Examination schedule released) ਕੀਤਾ ਗਿਆ ਹੈ ਤਹਿਤ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਇਕੋ ਸਮੇਂ 8 ਜਨਵਰੀ ਤੋਂ 20 ਜਨਵਰੀ ਤਕ ਕਰਵਾਈਆਂ ਜਾਣਗੀਆਂ । ਇਸ ਤੋਂ ਬਾਅਦ ਅੱਠਵੀਂ ਤੇ ਬਾਰ੍ਹਵੀਂ ਦੀਆਂ ਲਿਖਤੀ ਪ੍ਰੀਖਿਆਵਾਂ 5 ਮਾਰਚ ਤੋਂ ਅਤੇ ਦਸਵੀਂ ਦੀਆਂ ਪ੍ਰੀਖਿਆਵਾਂ 19 ਮਾਰਚ ਤੋਂ ਆਰੰਭ ਹੋਣਗੀਆਂ ।












