Patiala Help Club Logo

ਪੰਜਾਬ ਵਿਜੀਲੈਂਸ ਨੇ ਸਹਿਕਾਰੀ ਸਭਾ ਦਾ ਇੰਸਪੈਕਟਰ ਕੀਤਾ ਗ੍ਰਿਫ਼ਤਾਰ

ਬਰਨਾਲਾ, 16 ਜੁਲਾਈ 2026 : ਪੰਜਾਬ ਦੇ ਜਿਲਾ ਬਰਨਾਲਾ (Barnala) ਵਿਖੇ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸਹਿਕਾਰੀ ਸਭਾ ਦੇ ਇੰਸਪੈਕਟਰ ਨੂੰ ਰਿਸ਼ਵਤ ਲੈਣ ‘ਤੇ ਗ੍ਰਿ਼ਫ਼ਤਾਰ (Arrested) ਕੀਤਾ ਗਿਆ ਹੈ ।

ਕੌਣ ਹੈ ਇਹ ਇੰਸਪੈਕਟਰ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ (Vigilance Bureau) ਵਲੋਂ ਅੱਜ ਬਰਨਾਲਾ ਵਿਖੇ ਕੋਆਪ੍ਰੇਟਿਵ ਸੁਸਾਇਟੀ ਵਿਖੇ ਇੰਸਪੈਕਟਰ ਵਜੋਂ ਤਾਇਨਾਤ ਵਿਅਕਤੀ ਨੂੰ 50 ਹਜ਼ਾਰ ਰੁਪਏ ਰਿਸ਼ਵਤ (Bribe) ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ ਦੀ ਪਛਾਣ ਹਰਸ਼ ਬਾਂਸਲ ਦੇ ਤੌਰ ਤੇ ਹੋਈ ਹੈ।

ਸਿਕਾਇਤਕਰਤਾ ਨੇ ਕੀਤੀ ਸੀ ਵਿਜੀਲੈਂਸ ਤੱਕ ਪਹੁੰਚ

ਵਿਜੀਲੈਂਸ (Vigilance) ਦੇ ਬੁਲਾਰੇ ਨੇ ਦੱਸਿਆ ਕਿ ਜਿਸ ਵਿਅਕਤੀ ਤੋਂ ਉਪਰੋਕਤ ਸਹਿਕਾਰੀ ਸਭਾ ਦੇ ਇੰਸਪੈਕਟਰ ਵਲੋਂ ਕਿਸੇ ਸਰਕਾਰੀ ਕੰਮ ਦੇ ਬਦਲੇ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ ਉਹ ਇਹ ਰਿਸ਼ਵਤ ਦੇਣ ਲਈ ਰਾਜੀ ਨਹੀਂ ਸੀ, ਜਿਸਦੇ ਚਲਦਿਆਂ ਉਸਨੇ ਵਿਜੀਲੈਂਸ ਤੱਕ ਪਹੁੰਚ ਕੀਤੀ ਅਤੇ ਵਿਜੀਲੈਂਸ ਨੇ ਪ੍ਰਾਪਤ ਸਿ਼ਕਾਇਤ ਦੀ ਜਾਂਚ ਤੋਂ ਬਾਅਦ ਜਦੋਂ ਜਾਲ ਵਿਛਾਇਆ ਤਾਂ ਇੰਸਪੈਕਟਰ ਨੂੰ ਗਵਾਹਾਂ ਦੀ ਮੌਜੂਦਗੀ ਵਿਚ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ ਗਿਆ । ਉਕਤ ਵਿਅਕਤੀ ਵਿਰੁੱਧ ਅਗਲੇਰੀ ਭ੍ਰਿਸਟਾਚਾਰ ਰੋਕੂ ਕਾਨੂੰਨ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

Advertisement