Patiala Help Club Logo

ਪੰਜਾਬ ਵਿਜੀਲੈਂਸ ਕੀਤਾ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਗ੍ਰਿਫ਼ਤਾਰ

Jul 15, 2026 | News

ਚੰਡੀਗੜ੍ਹ, 15 ਜੁਲਾਈ 2026 : ਪੰਜਾਬ ਦੇ ਜਿਲਾ ਮਾਨਸਾ ਵਿਖੇ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਇਕ ਪਟਵਾਰੀ ਨੂੰ ਗ੍ਰਿਫ਼ਤਾਰ (Patwari arrested) ਕੀਤੇ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਪਟਵਾਰੀ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ (Vigilance) ਬਿਊਰੋ ਨੇ ਜੋ ਬੀਤੇ ਦਿਨੀਂ ਮਾਲ ਹਲਕਾ ਮਾਨਸਾ ਖੁਰਦ, ਜਿ਼ਲ੍ਹਾ ਮਾਨਸਾ ਵਿਖੇ ਤਾਇਨਾਤ ਪਟਵਾਰੀ ਨੂੰ 8 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਦੀ ਪਛਾਣ ਹਿਤੇਸ਼ ਕੁਮਾਰ ਦੇ ਤੌਰ ਤੇ ਹੋਈ ਹੈ ।

ਕੀ ਜਾਣਕਾਰੀ ਦਿੱਤੀ ਵਿਜੀਲੈਂਸ ਦੇ ਬੁਲਾਰੇ ਨੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਵਾਰਡ ਨੰਬਰ 2, ਮਾਨਸਾ ਖੁਰਦ, ਜਿਲ੍ਹਾ ਮਾਨਸਾ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸਿ਼ਕਾਇਤ (Complaint) ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਸਿ਼ਕਾਇਤਕਰਤਾ ਨੇ ਮਾਨਸਾ ਖੁਰਦ ਵਿੱਚ ਆਪਣੀ ਪਤਨੀ ਦੇ ਨਾਂ `ਤੇ 4 ਕਨਾਲ ਜ਼ਮੀਨ ਖ਼ਰੀਦੀ ਸੀ । ਫਿਰ ਸਿ਼ਕਾਇਤਕਰਤਾ ਨੇ ਆਪਸੀ ਸਹਿਮਤੀ ਨਾਲ ਇਹ ਜ਼ਮੀਨ ਕਿਸੇ ਹੋਰ ਵਿਅਕਤੀ ਨੂੰ ਤਬਦੀਲ ਕਰ ਦਿੱਤੀ । ਇਸ ਸਬੰਧੀ ਸਿ਼ਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਪਟਵਾਰੀ ਨੇ ਤਬਦੀਲ ਕੀਤੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ 25,000 ਰੁਪਏ ਦੀ ਰਿਸ਼ਵਤ ਮੰਗੀ ਸੀ ।

ਮੁਲਜਮ ਵਿਰੁੱਧ ਕਰ ਲਿਆ ਹੈ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ

ਸਿ਼ਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ ਸੀ । ਰਿਸ਼ਵਤ ਦੀ ਰਕਮ ਰਾਜੀ ਨਾ ਹੋਣ ਕਰਕੇ ਸਿ਼ਕਾਇਤਕਰਤਾ (Complainant) ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ । ਉਸ ਦੀ ਸਿ਼ਕਾਇਤ `ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਕੋਲੋਂ 8 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ । ਇਸ ਸਬੰਧੀ ਮੁਲਜ਼ਮ ਖਿ਼ਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ (Anti-Corruption Law) ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Advertisement