ਚੰਡੀਗੜ੍ਹ, 22 ਜੂਨ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਇਕ ਮਹਿਲਾ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।
ਕਿਥੇ ਤਾਇਨਾਤ ਸੀ ਮਹਿਲਾ-ਸਬ ਇੰਸਪੈਕਟਰ
ਮਿਲੀ ਜਾਣਕਾਰੀ ਵਿਜੀਲੈਂਸ (Vigilance) ਬਿਊਰੋ ਨੇ ਜਿਸ ਮਹਿਲਾ ਸਬ-ਇੰਸਪੈਕਟਰ ਨੂੰ ਰਿਸ਼ਵਤ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ ਉਹ ਪੁਲਸ ਸਟੇਸ਼ਨ ਫਿਲੌਰ ਜਿ਼ਲਾ ਜਲੰਧਰ ਵਿਖੇ ਸੀ । ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਬ-ਇੰਸਪੈਕਟਰ ਨੂੰ ਮੁਹੱਲਾ ਚੌਧਰੀਆਂ, ਫਿਲੌਰ ਥਾਣਾ ਜ਼ਿਲਾ ਜਲੰਧਰ ਦੀ ਇਕ ਨਿਵਾਸੀ ਔਰਤ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ।
ਕੀ ਦੋਸ਼ ਲਗਾਇਆ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ
ਉਨ੍ਹਾਂ ਦੱਸਿਆ ਕਿ ਸਿ਼ਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਪੁੱਤਰ ਨੂੰ ਨਸ਼ੀਲੇ ਪਦਾਰਥਾਂ ਦੇ ਇਕ ਮਾਮਲੇ `ਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਸਬ-ਇੰਸਪੈਕਟਰ ਨੇ ਜ਼ਮਾਨਤ ਦਿਵਾਉਣ `ਚ ਮਦਦ ਕਰਨ ਲਈ ਘੱਟ ਮਾਤਰਾ `ਚ ਨਸ਼ੀਲੇ ਪਦਾਰਥਾਂ ਨਾਲ ਕੇਸ ਦਰਜ ਕਰਨ ਅਤੇ ਉਸ ਦਾ ਮੋਬਾਈਲ ਫੋਨ ਵਾਪਸ ਕਰਨ ਲਈ 20 ਹਜ਼ਾਰ ਰੁਪਏ ਰਿਸ਼ਵਤ (Bribe) ਦੀ ਮੰਗੀ ਸੀ । ਮਜਬੂਰੀ `ਚ ਉਸ ਨੇ 1,000 ਰੁਪਏ ਬਤੌਰ ਰਿਸ਼ਵਤ ਪਹਿਲਾਂ ਹੀ ਅਦਾ ਕਰ ਦਿੱਤੇ ਸਨ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸੰਬੰਧੀ ਪੂਰੀ ਗੱਲਬਾਤ ਵੀ ਰਿਕਾਰਡ ਕਰ ਲਈ ਸੀ ।
ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕਰ ਲਿਆ ਗਿਆ ਹੈ ਕੇਸ ਦਰਜ
ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਾਰਨ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ `ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਸਬ-ਇੰਸਪੈਕਟਰ (Sub-Inspector) ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ `ਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ । ਇਸ ਸਬੰਧੀ ਵਿਜੀਲੈਂਸ ਬਿਉਰੋ ਪੁਲਸ ਸਟੇਸ਼ਨ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।








