ਮੋਹਾਲੀ, 28 ਅਕਤੂਬਰ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਵਿਰੁੱਧ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖਲ (Chargesheet filed) ਕੀਤੀ ਹੈ ।
ਕਿਸ ਮਾਮਲੇ ਵਿਚ ਕੀਤੀ ਗਈ ਹੈ ਚਾਰਜਸ਼ੀਟ ਦਾਖਲ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊੂਰੋ ਵਲੋਂ ਜੋ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਵਿਰੁੱਧ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ ਗਈ ਹੈ ਉਹ ਆਮਦਨ ਤੋਂ ਵਧ ਜਾਇਦਾਦ (Assets exceeding income) ਦੇ ਮਾਮਲੇ ਵਿਚ ਕੀਤੀ ਗਈ ਹੈ ।
ਚਾਰਜਸ਼ੀਟ ਵਿਚ ਸ਼ਾਮਲ ਕੀਤੇ ਗਏ ਹਨ ਕਈ ਅਹਿਮ ਸਬੂਤ ਦਰਜ
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਹ ਚਾਰਜਸ਼ੀਟ ਕੋਈ ਆਮ ਦਸਤਾਵੇਜ਼ ਨਹੀਂ ਹੈ, ਬਲਕਿ ਇਹ ਲਗਭਗ 40,000 ਪੰਨਿਆਂ ਦੀ ਇੱਕ ਵਿਸ਼ਾਲ ਚਾਰਜਸ਼ੀਟ ਹੈ, ਜਿਸ ਵਿੱਚ ਅਕਾਲੀ ਆਗੂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੀਆਂ ਵਿੱਤੀ ਗਤੀਵਿਧੀਆਂ, ਬੈਂਕ ਖਾਤਿਆਂ ਅਤੇ ਜਾਇਦਾਦਾਂ ਨਾਲ ਜੁੜੇ ਕਈ ਅਹਿਮ ਸਬੂਤ ਸ਼ਾਮਲ ਕੀਤੇ ਗਏ ਹਨ ।








