Patiala Help Club Logo

ਕੈਨੇਡਾ ਵਿਖੇ ਪੰਜਾਬੀ ਨੌਜਵਾਨ ਨੇ ਮਾਨਸਿਕ ਤਣਾਅ ਦੇ ਚਲਦਿਆਂ ਕੀਤੀ ਖੁਦਕੁਸ਼ੀ

ਬਠਿੰਡਾ, 20 ਨਵੰਬਰ 2026 : ਪੰਜਾਬ ਦੇ ਜਿਲਾ ਬਠਿੰਡਾ (Bathinda) ਦੇ ਰਹਿਣ ਵਾਲੇ ਪੰਜਾਬੀ ਨੌਜਵਾਨ ਵਲੋਂ ਕੈਨੇਡਾ ਵਿਖੇ ਮਾਨਸਿਕ ਤਣਾਅ ਦੇ ਚਲਦਿਆਂ ਖੁਦਕੁਸ਼ੀ (Suicide) ਕਰ ਲਏ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਪੰਜਾਬੀ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਜ਼ਮੀਨ ਗਹਿਣੇ ਰੱਖ ਕੇ ਮਾਪਿਆਂ ਵਲੋਂ ਭੇਜੇ ਗਏ ਪੰਜਾਬੀ ਨੌਜਵਾਨ ਜਿਸ ਵਲੋਂ ਕੈਨੇਡਾ ਵਿਖੇ ਤਿੰਨ ਸਾਲ ਬੀਤਣ ਤੋਂ ਬਾਅਦ ਬੀਤੇ ਦਿਨੀਂ ਮਾਨਸਿਕ ਤਣਾਅ (Mental Stress) ਦੇ ਚਲਦਿਆਂ ਖੁਦਕੁਸ਼ੀ ਕਰ ਲਈ ਗਈ ਹੈ ਦੀ ਪਛਾਣ 33 ਸਾਲਾ ਸੁਖਮਨਦੀਪ ਸਿੰਘ ਦੇ ਤੌਰ ‘ਤੇ ਹੋਈ ਹੈ ।

ਕੀ ਦੱਸਿਆ ਨੌਜਵਾਨ ਦੇ ਰਿਸ਼ਤੇਦਾਰਾਂ ਨੇ

ਉਪਰੋਕਤ ਵਾਪਰੇ ਖੁਦਕੁਸ਼ੀ ਦੇ ਘਟਨਾਕ੍ਰਮ ਦੇ ਚਲਦਿਆਂ ਨੌਜਵਾਨ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ 17 ਨਵੰਬਰ ਦੀ ਸ਼ਾਮ ਨੂੰ ਫਲੂ ਥਾਣੇ ਦੀ ਪੁਲਸ ਨੌਜਵਾਨ ਦੇ ਪਿਤਾ ਬਲੌਰ ਸਿੰਘ ਦੇ ਘਰ ਪਹੁੰਚੀ ਅਤੇ ਦੱਸਿਆ ਕਿ ਸੁਖਮਨਦੀਪ ਸਿੰਘ ਨੇ ਕੈਨੇਡਾ ਵਿਖੇ ਖੁਦਕੁਸ਼ੀ ਕਰ ਲਈ ਹੈ । ਦੱਸਣਯੋਗ ਹੈ ਕਿ ਮਾਪਿਆਂ ਨਾਲ ਹੋਈ ਗੱਲਬਾਤ ਦੌਰਾਨ ਕਿਸੇ ਵੀ ਤਰ੍ਹਾਂ ਦੇ ਮਾਨਸਿਕ ਦਬਾਅ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਸੀ ।

ਕੀ ਅਪੀਲ ਕੀਤੀ ਗਈ ਹੈ ਪਿੰਡ ਵਾਸੀਆਂ ਤੇ ਗ੍ਰਾਮ ਪੰਚਾਇਤ ਵਲੋਂ

ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਤਾਂ ਜੋ ਸੁਖਮਨਦੀਪ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਪਿੰਡ ਵਾਪਸ ਲਿਆਂਦਾ ਜਾ ਸਕੇ । ਇਸ ਘਟਨਾ ਨੇ ਵਿਦੇਸ਼ਾਂ ਵਿੱਚ ਪੜ੍ਹ ਰਹੇ ਜਾਂ ਕੰਮ ਕਰ ਰਹੇ ਪੰਜਾਬੀ ਨੌਜਵਾਨਾਂ ਦੀ ਮਾਨਸਿਕ ਸਿਹਤ ਬਾਰੇ ਇੱਕ ਵਾਰ ਫਿਰ ਗੰਭੀਰ ਚਿੰਤਾਵਾਂ ਖੜ੍ਹੀਆਂ ਕਰ ਦਿੱਤੀਆਂ ਹਨ ।

Advertisement

punjab hockey
Meeting