ਬੀਜਾ, 22 ਅਪ੍ਰੈਲ 2026 : ਨੇੜਲੇ ਪਿੰਡ ਜਸਪਾਲੋਂ ਦੇ ਨੌਜਵਾਨ ਦੀ ਕੈਨੇਡਾ (Canada) `ਚ ਵਾਪਰੇ ਭਿਆਨਕ ਸੜਕ ਹਾਦਸੇ (Road accidents) ਵਿਚ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ ।
ਕੌਣ ਹੈ ਇਹ ਨੌਜਵਾਨ
ਸਮਾਜ ਸੇਵੀ ਗੁਰਦਾਸ ਸਿੰਘ ਗੁਰਮ (ਲੱਖੀ) ਅਤੇ ਮ੍ਰਿਤਕ ਨੌਜਵਾਨ ਦੇ ਤਾਇਆ ਜਗਜੀਤ ਸਿੰਘ ਜੀਤਾ ਨੇ ਦੱਸਿਆ ਕਿ ਨੌਜਵਾਨ ਜੁਗਰਾਜ ਸਿੰਘ ਜੋਗੀ (Youngman Jugraj Singh Jogi) (26) ਪੁੱਤਰ ਸੁਰਿੰਦਰਪਾਲ ਸਿੰਘ (ਜਸਪਾਲੋਂ-ਬਗਲੀ ਵਾਲੇ) ਦਾ ਇਕਲੌਤਾ ਪੁੱਤਰ ਸੀ । ਉਹ ਸਾਲ 2017 `ਚ ਕੈਨੇਡਾ ਗਿਆ ਸੀ ।
ਕਿਵੇਂ ਵਾਪਰਿਆ ਸੜਕ ਹਾਦਸਾ
ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਕੈਨੇਡਾ ਵਿਚ ਜੁਗਰਾਜ ਸਿੰਘ ਦੇ ਟਰਾਲੇ ਦੀ ਕਿਸੇ ਦੂਜੇ ਟਰਾਲੇ ਨਾਲ ਭਿਆਨਕ ਟੱਕਰ ਹੋ ਗਈ । ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਜਿਥੇ ਜੁਗਰਾਜ ਸਿੰਘ ਜੋਗੀ ਦੀ ਮੌਕੇ `ਤੇ ਮੌਤ (Death) ਹੋ ਗਈ, ਉਥੇ ਹੀ ਦੂਜੇ ਟਰਾਲੇ ਵਿਚ ਸਵਾਰ 2 ਹੋਰ ਪੰਜਾਬੀ ਨੌਜਵਾਨਾਂ ਦੀ ਵੀ ਮੌਤ ਹੋ ਜਾਣ ਦੀ ਖ਼ਬਰ ਹੈ । ਮ੍ਰਿਤਕ ਨੌਜਵਾਨ ਕੈਨੇਡਾ ਦੇ ਵਿੰਨੀਪੈਗ ਵਿਖੇ ਆਪਣੀ ਭੈਣ ਕੋਲ ਰਹਿੰਦਾ ਸੀ ।










