ਚੰਡੀਗੜ੍ਹ, 11 ਅਗਸਤ 2026 : ਪੰਜਾਬ ਵਿਚ ਚਲਾਈ ਜਾ ਰਹੀ ਗੈਂਗਸਟਰਾਂ ‘ਤੇ ਵਾਰ ਮੁਹਿੰਮ (Campaign against gangsters) ਦੇ 202ਵੇਂ ਦਿਨ ਗੈਂਗਸਟਰਾਂ ਦੇ 638 ਟਿਕਾਣਿਆਂ ‘ਤੇ ਛਾਪੇਮਾਰੀਆਂ (Raids) ਕੀਤੀਆਂ ਗਈਆਂ ਹਨ ।
ਮੁਹਿੰਮ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਪੁਲਸ ਵਲੋਂ ਉਪਰੋਕਤ ਮੁਹਿੰਮ ਦੌਰਾਨ 15 ਹਥਿਆਰਾਂ ਸਮੇਤ 500 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 59,021 ਹੋ ਗਈਆਂ । ਇਸ ਤੋਂ ਇਲਾਵਾ 257 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ । ਪੁਲਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ (Arrested) ਕੀਤਾ ਹੈ ।
ਯੁੱਧ ਨਸਿ਼ਆਂ ਵਿਰੁੱਧ 137 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ (War on drugs) 527ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 137 ਨਸ਼ਾ ਤਸਕਰਾਂ (Drug traffickers) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ, 2103 ਨਸ਼ੀਲੀਆਂ ਗੋਲੀਆਂ ਅਤੇ 1450 ਰੁਪਏ ਡਰੱਗ ਮਨੀ (Drug money) ਬਰਾਮਦ ਕੀਤੀ ਗਈ । ਇਸ ਨਾਲ ਸਿਰਫ 527 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,689 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਸ ਨੇ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।








