Patiala Help Club Logo

ਪੈਟਰੋਲੀਅਮ ਵਸਤਾਂ ਦੀਆਂ ਕੀਮਤਾਂ ਵਧਣ ਨਾਲ ਵਧੇਗਾ ਆਰਥਿਕ ਬੋਝ : ਮਾਨ

ਚੰਡੀਗੜ੍ਹ, 16 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਪੈਟਰੋਲ ਤੇ ਡੀਜਲ (Petrol and diesel) ਦੀਆਂ ਕੀਮਤਾਂ ਵਿਚ ਵਾਧੇ ਨਾਲ ਜਨਤਾ ਤੇ ਕਿਸਾਨਾਂ ‘ਤੇ ਵਿੱਤੀ ਭਾਰ ਵਧੇਗਾ ।

ਮੁੱਖ ਮੰਤਰੀ ਪੰਜਾਬ ਨੇ ਕੀ ਮੰਗ ਕੀਤੀ

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਹੈ ਕਿ ਇਸ ਨਾਲ ਆਮ ਜਨਤਾ ਅਤੇ ਕਿਸਾਨਾਂ `ਤੇ ਆਰਥਿਕ ਬੋਝ ਵਧੇਗਾ । ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਵਾਧੇ ਨਾਲ ਮਹਿੰਗਾਈ ਸਿਖਰ `ਤੇ ਪਹੁੰਚ ਜਾਵੇਗੀ। ਪਹਿਲਾਂ ਹੀ ਜੰਗ ਕਾਰਨ ਹਰ ਵਸਤੂ ਦੀ ਵਧ ਚੁੱਕੀ ਹੈ ਕੀਮਤ ।

ਕਿਸਾਨਾਂ ਨੂੰ ਬਚਾਉਣ ਲਈ ਡੀਜ਼ਲ ਦੀਆਂ ਕੀਮਤਾਂ ਨਾਲ ਛੇੜਛਾੜ ਨਹੀਂ ਕੀਤੀ ਜਾਣੀ ਚਾਹੀਦੀ

ਉਨ੍ਹਾਂ ਕਿਹਾ ਕਿ ਕਿਸਾਨਾਂ ਸਿਰ ਆਰਥਿਕ ਬੋਝ ਵਧ ਗਿਆ ਹੈ ਅਤੇ ਕਿਸਾਨ ਪਹਿਲਾਂ ਹੀ ਫ਼ਸਲਾਂ ਨੂੰ ਕੁਦਰਤੀ ਕਰੋਪੀਆਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਚਿੰਤਤ ਹਨ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਚਾਉਣ ਲਈ ਡੀਜ਼ਲ ਦੀਆਂ ਕੀਮਤਾਂ ਨਾਲ ਛੇੜਛਾੜ ਨਹੀਂ ਕੀਤੀ ਜਾਣੀ ਚਾਹੀਦੀ ।  ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਕੇਂਦਰ ਸਰਕਾਰ ਵਿਦੇਸ਼ ਯਾਤਰਾਵਾਂ `ਤੇ ਰੋਕ ਲਗਾਉਣ ਦਾ ਸੁਝਾਅ ਦੇ ਰਹੀ ਹੈ ਅਤੇ ਦੂਜੇ ਪਾਸੇ ਪ੍ਰਧਾਨ ਮੰਤਰੀ ਖ਼ੁਦ ਵਿਦੇਸ਼ ਯਾਤਰਾ `ਤੇ ਚਲੇ ਗਏ ਹਨ। ਅਜਿਹੀਆਂ ਦੋਗਲੀਆਂ ਨੀਤੀਆਂ ਨਾਲ ਦੇਸ਼ ਵਾਸੀਆਂ ਵਿਚ ਚੰਗਾ ਸੰਦੇਸ਼ ਨਹੀਂ ਜਾ ਰਿਹਾ ਹੈ ।

Advertisement