ਬਠਿੰਡਾ, 3 ਮਾਰਚ 2026 : ਪੰਜਾਬ ਦੇ ਜਿਲਾ ਬਠਿੰਡਾ (Bathinda District) ਦੇ ਬਾਬਾ ਦੀਪ ਸਿੰਘ ਨਗਰ ਵਿਖੇ ਬਣੇ ਗੁਰਦੁਆਰਾ ਸਾਹਿਬ ਨੇੜੇ ਗੁਟਕਾ ਸਾਹਿਬ (Gutka Sahib) ਦੇ ਅੰਗ ਪਾੜ ਕੇ ਸੁੱਟਣ ਤੇ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ ।
ਕੀ ਦੱਸਿਆ ਗੁਰਦੁਆਰਾ ਸਾਹਿਬ ਦੇ ਮੁਖੀ ਨੇ
ਮਿਲੀ ਜਾਣਕਾਰੀ ਮੁਤਾਬਕ ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ ਵਿਚ ਸਥਿਤ ਗੁਰਦੁਆਰਾ ਸਾਹਿਬ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ (Sacrilege) ਦਾ ਜੋ ਮਾਮਲਾ ਸਾਹਮਣੇ ਆਇਆ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁਖੀ ਜਗਦੇਵ ਸਿੰਘ ਨੇ ਦੱਸਿਆ ਕਿ ਉਹ 28 ਫਰਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਤੋਂ ਬਾਅਦ ਸ਼ਾਮ ਸਾਢੇ 7 ਵਜੇ ਘਰ ਚਲੇ ਗਏ ਸਨ । ਜਿਸ ਕਿਸੇ ਵੀ ਅਣਪਛਾਤੇ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੇ ਅੰਗ ਫਾੜ ਕੇ ਸੁੱਟੇ ਗਏ ਹਨ ਦੀ ਘਟਨਾ ਤੋਂ ਬਾਅਦ ਲੋਕਾਂ ਵਿੱਚ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ ।
ਪੁਲਸ ਨੂੰ ਦਿੱਤੀ ਗਈ ਘਟਨਾ ਸਬੰਧੀ ਸੂਚਨਾ
ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਘਟਨਾ ਦੀ ਜਾਣਕਾਰੀ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਗਈ । ਜਿਸ ਤੇ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ `ਤੇ ਪਹੁੰਚੇ ਅਤੇ ਉਨ੍ਹਾਂ ਗੁਟਕਾ ਸਾਹਿਬ ਦੇ ਅੰਗ ਇਕੱਠੇ ਕੀਤੇ ਅਤੇ ਗੁਰਦੁਆਰਾ ਸਾਹਿਬ ਵਿਖੇ ਲੈ ਆਏ । ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਗੁਰਦੁਆਰਾ ਕਮੇਟੀ (Gurdwara Committee) ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨੂੰ ਵੀ ਸੂਚਿਤ ਕੀਤਾ । ਸੂਚਨਾ ਮਿਲਣ `ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇੱਕ ਟੀਮ ਤਲਵੰਡੀਸਾਬੋ ਤੋਂ ਬਠਿੰਡਾ ਪਹੁੰਚੀ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ । ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ (Case registered) ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।


