ਸੰਗਰੂਰ, 8 ਨਵੰਬਰ 2025 : ਐਸ. ਐਸ. ਪੀ. (ਸੰਗਰੂਰ) (S. S. P. (Sangrur)) ਸਰਤਾਜ ਸਿੰਘ ਚਾਹਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” (“War on Drugs”) ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 1 ਨਵੰਬਰ ਤੋ. 7 ਨਵੰਬਰ ਤੱਕ ਡਰੱਗ ਦੇ 15 ਮੁਕੱਦਮੇ ਦਰਜ ਕਰਕੇ 21 ਦੋਸੀਆਂ ਨੂੰ ਕਾਬੂ ਕਰਕੇ 54 ਗ੍ਰਾਮ ਹੈਰੋਇਨ ਅਤੇ 665 ਨਸੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ । ਸਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 07 ਮੁਕੱਦਮੇ ਦਰਜ ਕਰਕੇ 07 ਦੋਸੀਆਂ ਨੂੰ ਕਾਬੂ ਕਰਕੇ 95.250 ਲੀਟਰ ਸਰਾਬ ਠੇਕਾ ਦੇਸੀ ਬ੍ਰਾਮਦ ਕਰਵਾਈ ਗਈ ।
ਪਬਲਿਕ ਨੂੰ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ
ਉਹਨਾਂ ਕਿਹਾ ਕਿ ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ (Anti-drug campaign) ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ । ਇਸ ਅਰਸੇ ਦੌਰਾਨ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 42 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਸਿ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ ।


