ਚੰਡੀਗੜ੍ਹ, 10 ਅਗਸਤ 2026 : ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ (Rajya Sabha member) ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਪ੍ਰਧਾਨ ਮੰਤਰੀ (Prime Minister) ਨਰੇਂਦਰ ਮੋਦੀ ਨੂੰ ਇਕ ਪੱਤਰ (Letter) ਲਿਖਿਆ ਗਿਆ ਹੈ ।
ਕੀ ਲਿਖਿਆ ਗਿਆ ਹੈ ਪੱਤਰ ਵਿਚ
ਮਿਲੀ ਜਾਣਕਾਰੀ ਅਨੁਸਾਰ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal) ਨੇ ਜੋ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖਿਆ ਹੈ ਵਿਚ ਮੰਗ ਕੀਤੀ ਹੈ ਕਿ ਮਹਾਨ ਸਮਾਜ ਸੇਵਕ ਭਗਤ ਪੂਰਨ ਸਿੰਘ (Bhagat Puran Singh) ਨੂੰ ਦੇਸ਼ ਦੇ ਸਰਵ-ਉੱਚ ਨਾਗਰਿਕ ਸਨਮਾਨ `ਭਾਰਤ ਰਤਨ` ਨਾਲ ਨਿਵਾਜਿਆ ਜਾਵੇ ।
ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ ਦੇ ਮੌਕੇ `ਤੇ ਲਿਖੇ ਇਸ ਪੱਤਰ ਵਿੱਚ ਸੰਤ ਸੀਚੇਵਾਲ ਨੇ ਕਿਹਾ ਕਿ ਉਨ੍ਹਾਂ ਦਾ ਸਮੁੱਚਾ ਜੀਵਨ ਸੇਵਾ, ਕੁਰਬਾਨੀ, ਸਾਦਗੀ ਅਤੇ ਮਨੁੱਖੀ ਭਲਾਈ ਲਈ ਸਮਰਪਿਤ ਸੀ । ਗੁਰਬਾਣੀ ਤੋਂ ਪ੍ਰੇਰਨਾ ਲੈਂਦਿਆਂ, ਉਨ੍ਹਾਂ ਨੇ ਲੋੜਵੰਦਾਂ ਦੀ ਸੇਵਾ ਨੂੰ ਆਪਣੀ ਜ਼ਿੰਦਗੀ ਦੇ ਆਖਰੀ ਪਲ ਤੱਕ ਆਪਣਾ ਪਵਿੱਤਰ ਫਰਜ਼ ਮੰਨਿਆ ।








