ਅੰਮ੍ਰਿਤਸਰ, 27 ਮਈ 2026 : ਸਿੱਖਾਂ ਦੀ ਸਰਵਉਚ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਪ੍ਰਧਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਇਕ ਪੱਤਰ ਲਿਖਿਆ ਹੈ ।
ਕੀ ਲਿਖਿਆ ਗਿਆ ਹੈ ਪੱਤਰ ਵਿਚ
ਮਿਲੀ ਜਾਣਕਾਰੀ ਅਨੁਸਾਰ ਐਸ. ਜੀ. ਪੀ. ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਨੇ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਕੁਲਦੀਪ ਸਿੰਘ ਗੜਗੱਜ (Jathedar Kuldeep Singh Gargajj) ਨੂੰ ਜੋ ਪੱਤਰ ਲਿਖਿਆ ਗਿਆ ਹੈ ਵਿਚ ਪੰਜਾਬ ਸਰਕਾਰ ਵਲੋਂ ਗਠਿਤ ਕੀਤੀ ਗਈ ਸਿਟ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਾਸ ਦੀ ਨਿਗਰਾਨੀ ਹੇਠ ਸਹਿਯੋਗ ਦੇਣ ਦਾ ਜੋ ਆਪ ਜੀ ਵਲੋਂ ਹੁਕਮ ਕੀਤਾ ਗਿਆ ਸਬੰਧੀ ਭਰਪੂਰ ਸਹਿਯੋਗ ਦਿੱਤਾ ਗਿਆ ਹੈ ਪਰ ਹੁਣ ਸਿੱਟ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤੋਂ ਗੈਰ ਜ਼ਰੂਰੀ ਜਾਣਕਾਰੀਆਂ ਮੰਗੀਆਂ ਜਾ ਰਹੀਆਂ ਹਨ ।
ਕੀ ਜਾਣਕਾਰੀਆਂ ਮੰਗੀਆਂ ਗਈਆਂ ਹਨ ਸਿਟ ਵਲੋਂ
ਐਡਵੋਕੇਟ ਧਾਮੀ ਨੇ ਦੱਸਿਆ ਕਿ ਹੁਣ ਸਿੱਟ ਵੱਲੋਂ ਪੁੱਜੀਆਂ ਦੋ ਵੱਖ-ਵੱਖ ਪੱਤ੍ਰਿਕਾਵਾਂ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੀ ਜਾਣਕਾਰੀ ਮੰਗੀ ਜਾ ਰਹੀ ਹੈ, ਜਿਵੇਂ ਕਿ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਬੈਂਕ ਖਾਤਿਆਂ, ਲੈਣ-ਦੇਣ, ਬੈਲੇਂਸ ਸ਼ੀਟਾਂ, ਅਕਾਊਂਟਸ ਅਤੇ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਨਿੱਜੀ ਚੈਨਲਾਂ ਨਾਲ ਹੋਏ ਸਮਝੌਤਿਆਂ ਆਦਿ ਨਾਲ ਸਬੰਧਤ ਜਾਣਕਾਰੀ ਸ਼ਾਮਲ ਹੈ ।
328 ਪਾਵਨ ਸਰੂਪਾਂ ਨਾਲ ਉਪਰੋਕਤ ਜਾਣਕਾਰੀਆਂ ਦਾ ਕੋਈ ਸਬੰਧ ਨਹੀਂ ਹੈ : ਧਾਮੀ
ਜਦਕਿ ਇਨ੍ਹਾਂ ਕਿਸੇ ਵੀ ਤਰ੍ਹਾਂ 328 ਪਾਵਨ ਸਰੂਪਾਂ (328 holy forms) ਨਾਲ ਕੋਈ ਵੀ ਸਬੰਧ ਨਹੀਂ ਹੈ। ਅਜਿਹੀ ਗੈਰ ਜ਼ਰੂਰੀ ਜਾਣਕਾਰੀ ਸੰਸਥਾ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿਚ ਸਿੱਧਾ ਦਖ਼ਲ ਹੈ, ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਹੁਕਮ ਅਨੁਸਾਰ ਹੀ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਸਿੱਟ ਦਾ ਹਰ ਤਰ੍ਹਾਂ ਨਾਲ ਸਹਿਯੋਗ ਕੀਤਾ ਜਾ ਰਿਹਾ ਹੈ, ਇਸ ਲਈ ਆਪ ਜੀ ਨੇ ਉਕਤ ਦੇ ਮੱਦੇਨਜ਼ਰ ਵਿਚਾਰ ਕਰਕੇ ਯੋਗ ਆਦੇਸ਼ ਭੇਜਣ ਦੀ ਖੇਚਲ ਕਰਨੀ ਜੀ ।








