Patiala Help Club Logo

ਜਲੰਧਰ ਵਿਖੇੇ ਐਸ. ਐਚ. ਓ. ਨੂੰ ਕੀਤਾ ਗਿਆ ਲਾਈਨ ਹਾਜ਼ਰ

ਜਲੰਧਰ, 31 ਅਗਸਤ 2026 : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ (Jalandhar) ਦੇ ਥਾਣਾ ਬਸਤੀ ਬਾਵਾ ਖੇਲ ਦੇ ਐਸ. ਐਚ. ਓ. ਨੂੰ ਅੱਜ ਡੀ. ਐਸ. ਪੀ. ਦੀ ਰਿਪੋਰਟ ਦੇ ਆਧਾਰ ‘ਤੇ ਲਾਈਨ ਹਾਜ਼ਰ (Line Attendant) ਕੀਤਾ ਗਿਆ ਹੈ ।

ਕੌਣ ਹੈ ਇਹ ਐਸ. ਐਚ. ਓ.

ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੇ ਥਾਣਾ ਬਸਤੀ ਬਾਵਾ ਖੇਲ ਦੇ ਜਿਸ ਐੱਸ. ਐੱਚ. ਓ. (S. H. O.) ਨੂੰ ਅੱਜ ਡਿਪਟੀ ਸੁਪਰਡੈਂਟ ਆਫ ਪੁਲਸ ਦੀ ਰਿਪੋਰਟ ਦੇ ਆਧਾਰ ‘ਤੇ ਲਾਈਨ ਹਾਜ਼ਰ ਕੀਤਾ ਗਿਆ ਹੈ ਦੀ ਪਛਾਣ ਜੈ ਇੰਦਰ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਐਸ. ਐਚ. ਓ. ਨੂੰ ਜਿਥੇ ਲਾਈਨ ਹਾਜ਼ਰ ਕੀਤਾ ਗਿਆ ਹੈ, ਉਥੇ ਉਨ੍ਹਾਂ ਦੀ ਥਾਂ ‘ਤੇ ਹੁਣ ਉਕਤ ਥਾਣੇ ਦਾ ਇੰਚਾਰਜ ਸਬ-ਇੰਸਪੈਕਟਰ ਗੁਰਦੀਪ ਸਿੰਘ ਨੂੰ ਬਣਾਇਆ ਗਿਆ ਹੈ ।

ਕਿਸ ਕਾਰਨ ਕੀਤਾ ਗਿਆ ਹੈ ਐਸ. ਐਚ. ਓ. ਨੂੰ ਲਾਈਨ ਹਾਜ਼ਰ

ਪ੍ਰਾਪਤ ਸੂਚਨਾ ਮੁਤਾਬਕ ਜਲੰਧਰ ਵਿਖੇ ਜੋ ਥਾਣਾ ਬਸਤੀ ਬਾਵਾ ਖੇਲ (Police Station Basti Bawa Khel) ਦੇ ਐਸ. ਐਚ. ਓ. ਜੈ ਇੰਦਰ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ ਦਾ ਕਾਰਨ ਇਲਾਕੇ `ਚ ਲਗਾਤਾਰ ਵਧ ਰਹੀ ਗੈਂਗਵਾਰ ਅਤੇ ਗੈਂਗਸਟਰਾਂ ਦੇ ਖਿ਼ਲਾਫ਼ ਢੁੱਕਵੀਂ ਕਾਰਵਾਈ ਨਾ ਹੋਣਾ ਦੱਸਿਆ ਜਾ ਰਿਹਾ ਹੈ । ਇਸ ਤੋਂ ਇਲਾਵਾ ਉਨ੍ਹਾਂ ਦੇ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨਾਲ ਕਥਿਤ ਸੰਬੰਧ ਹੋਣ ਦੇ ਗੰਭੀਰ ਇਲਜ਼ਾਮ ਵੀ ਲੱਗੇ ਹਨ ।

Advertisement