ਸੋਨੀਆ ਗਾਂਧੀ ਦੀ ਸਿਹਤ ਵਿਗੜਨ ‘ਤੇ ਕਰਵਾਇਆ ਇਲਾਜ ਲਈ ਹਸਪਤਾਲ ਦਾਖਲ

ਨਵੀਂ ਦਿੱਲੀ, 25 ਮਾਰਚ 2026 : ਕਾਂਗਰਸ ਪਾਰਟੀ (Congress Party) ਦੀ ਸੀਨੀਅਰ ਨੇਤਾ ਤੇ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਸਿਹਤ ਵਿਗੜਨ (Deterioration of health) ਦੇ ਚਲਦਿਆਂ ਇਲਾਜ ਲਈ ਹਸਪਤਾਲ ਦਾਖਲ (Hospitalization) ਕਰਵਾਇਆ ਗਿਆ ਹੈ ।

ਕਦੋਂ ਕਰਵਾਇਆ ਗਿਆ ਦਾਖਲ

ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਦੀ ਸੀਨੀਅਰ ਨੇਤਾ ਅਤੇ ਸਾਬਕਾ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੂੰ ਮੰਗਲਵਾਰ ਰਾਤ 11:15 ਵਜੇ ਦੇ ਕਰੀਬ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ । ਰਿਪੋਰਟਾਂ ਅਨੁਸਾਰ, ਉਨ੍ਹਾਂ ਨੇ ਛਾਤੀ ਵਿੱਚ ਇਨਫੈਕਸ਼ਨ ਦੀ ਸਿਕਾਇਤ ਕੀਤੀ । ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ।

ਕੀ ਦੱਸਿਆ ਹਸਪਤਾਲ ਪ੍ਰਬੰਧਨ ਨੇ

ਸਰ ਗੰਗਾ ਰਾਮ ਹਸਪਤਾਲ (Sir Ganga Ram Hospital) ਦੇ ਪ੍ਰਬੰਧਨ ਨੇ ਦੱਸਿਆ ਕਿ ਸ਼ੁਰੂਆਤੀ ਮੁਲਾਂਕਣ ਤੋਂ ਬਾਅਦ ਉਨ੍ਹਾਂ ਨੂੰ ਇੰਟੈਂਸਿਵ ਕੇਅਰ ਯੂਨਿਟ (ਆਈ. ਸੀ. ਯੂ.) ਵਿੱਚ ਰੱਖਿਆ ਗਿਆ ਹੈ, ਜਿੱਥੇ ਮਾਹਰ ਡਾਕਟਰਾਂ ਦੀ ਇੱਕ ਵਿਸ਼ੇਸ਼ ਟੀਮ ਉਨ੍ਹਾਂ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ । ਉਨ੍ਹਾਂ ਦੀ ਹਾਲਤ ਇਸ ਸਮੇਂ ਸਥਿਰ ਦੱਸੀ ਜਾ ਰਹੀ ਹੈ । ਹਸਪਤਾਲ ਪ੍ਰਸ਼ਾਸਨ ਦੇ ਅਨੁਸਾਰ ਉਨ੍ਹਾਂ ਦੀ ਸਿਹਤ ਸੰਬੰਧੀ ਇੱਕ ਵਿਸਤ੍ਰਿਤ ਮੈਡੀਕਲ ਬੁਲੇਟਿਨ ਅੱਜ ਸਵੇਰੇ ਜਾਰੀ ਕੀਤੇ ਜਾਣ ਦੀ ਉਮੀਦ ਹੈ, ਜਿਸ ਵਿੱਚ ਉਨ੍ਹਾਂ ਦੀ ਮੌਜੂਦਾ ਸਥਿਤੀ ਦੀ ਸਪੱਸ਼ਟ ਜਾਣਕਾਰੀ ਮਿਲੇਗੀ । ਇਸ ਖ਼ਬਰ ਨੇ ਕਾਂਗਰਸੀ ਵਰਕਰਾਂ ਅਤੇ ਸ਼ੁਭਚਿੰਤਕਾਂ ਵਿੱਚ ਚਿੰਤਾ ਦੀ ਲਹਿਰ ਫੈਲਾ ਦਿੱਤੀ ਹੈ ।