Patiala Help Club Logo

ਵਿਸ਼ੇਸ਼ ਅਦਾਲਤ ਨੇ ਦਿੱਤੀ ਮੁੱਢਲੀ ਜਾਂਚ ਲਈ ਦਾਇਰ ਅਰਜ਼ੀ ਨੂੰ ਮਨਜੂਰੀ

ਚੰਡੀਗੜ੍ਹ, 25 ਅਪ੍ਰੈਲ 2026 : ਪੰਜਾਬ ਦੀ ਇਕ ਵਿਸ਼ੇਸ਼ ਅਦਾਲਤ ਵਲੋਂ ਸੀ. ਬੀ. ਆਈ. (C. B. I.) ਵਲੋਂ ਦਾਇਰ ਕੀਤੀ ਗਈ ਮੁੱਢਲੀ ਜਾਂਚ ਵਾਲੀ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੇ ਜਾਣ ਦਾ ਸਮਾਚਾਰ ਹੈ ।

ਕਿਸ ਮਾਮਲੇ ਵਿਚ ਕੀਤੀ ਗਈ ਹੈ ਅਰਜੀ ਮਨਜ਼ੁਰ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੀ ਇਕ ਵਿਸ਼ੇਸ਼ ਅਦਾਲਤ ਨੇ ਜੋ ਅੱਜ ਸੀ. ਬੀ. ਆਈ. ਵਲੋਂ ਮੁੱਢਲੀ ਜਾਂਚ ਲਈ ਦਾਇਰ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਉਹ ਰਿਸ਼ਵਤ ਮਾਮਲੇ ਵਿਚ ਫਸੇ ਮੁਅੱਤਲ ਡੀ. ਆਈ. ਜੀ. ਭੁੱਲਰ (D. I. G. Bhullar) ਅਤੇ ਸਹਿ-ਮੁਲਜਮ ਕ੍ਰਿਸ਼ਨੂੰ ਸ਼ਾਰਦਾ ਵਾਲੇ ਮਾਮਲੇ ਨਾਲ ਸਬੰਧਤ ਹੈ ।

ਕਦੋਂ ਹੋਵੇਗੀ ਅਗਲੀ ਸੁਣਵਾਈ

ਸੂਚਨਾ ਮੁਤਾਬਕ ਵਿਸ਼ੇਸ਼ ਅਦਾਲਤ (Special Court) ਨੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 27 ਅਪ੍ਰੈਲ ਨੂੰ ਤੈਅ ਕੀਤੀ ਹੈ, ਜਿੱਥੇ ਉਹ ਅੱਗੇ ਦੀ ਕਾਰਵਾਈ ਬਾਰੇ ਫੈਸਲਾ ਕਰੇਗੀ । ਜਾਂਚ ਏਜੰਸੀ ਨੇ ਨਵੇਂ ਅਤੇ ਮਹੱਤਵਪੂਰਨ ਸਬੂਤ ਪ੍ਰਾਪਤ ਕੀਤੇ ਹਨ, ਜਿਨ੍ਹਾਂ ਨੇ ਪੰਜਾਬ ਦੇ ਕਈ ਆਈ. ਏ. ਐਸ. ਅਤੇ ਆਈ. ਪੀ. ਐਸ. ਅਧਿਕਾਰੀਆਂ ਦੀ ਭੂਮਿਕਾ ਦਾ ਖੁਲਾਸਾ ਕੀਤਾ ਹੈ । ਸੀ. ਬੀ. ਆਈ. ਨੇ ਅਣਪਛਾਤੇ ਅਧਿਕਾਰੀਆਂ ਵਿਰੁੱਧ ਮੁੱਢਲੀ ਜਾਂਚ (ਪੀ. ਆਰ. ਆਈ.) ਸ਼ੁਰੂ ਕੀਤੀ ਹੈ ।

ਬਚਾਅ ਪੱਖ ਦੇ ਵਕੀਲਾਂ ਨੇ ਕੀਤਾ ਜ਼ਬਰਦਸਤ ਵਿਰੋਧ

ਅਦਾਲਤ ਵਿਚ ਬਚਾਅ ਪੱਖ ਵਲੋਂ ਪੇਸ਼ ਹੋਏ ਵਕੀਲਾਂ ਨੇ ਸੀ. ਬੀ. ਆਈ. ਵਲੋਂ ਦਾਇਰ ਕੀਤੀ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਕਿ ਸੀ. ਬੀ. ਆਈ. ਦੀ ਅਰਜ਼ੀ ਕਾਨੂੰਨੀ ਤੋਰ ‘ਤੇ ਅਯੋਗ ਹੈ । ਇਸ ਮੌਕੇ ਉਨ੍ਹਾਂ ਦਲੀਲ ਦਿੱਤੀ ਕਿ ਅਰਜ਼ੀ ਉਸਦੇ ਅਧਿਕਾਰ ਖੇਤਰ ਤੋਂ ਬਾਹਰ ਸੀ ਅਤੇ ਕਾਨੂੰਨ ਦੇ ਨਿਰਧਾਰ ਉਪਬੰਧਾਂ ਦੀ ਪਾਲਣਾ ਨਹੀਂ ਕਰਦੀ ਸੀ, ਇਸ ਲਈ ਅਰਜ਼ੀ ਨੂੰ ਮਨਜ਼ੂਰ ਨਹੀਂ ਕੀਤਾ ਜਾਣਾ ਚਾਹੀਦਾ ਪਰ ਸੀ. ਬੀ. ਆਈ. ਦੀ ਦਲੀਲ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਅਰਜੀ ਮਨਜ਼ੂਰ ਕਰ ਲਈ।

Advertisement