Patiala Help Club Logo

ਸ੍ਰੀ ਮੁਕਤਸਰ ਸਾਹਿਬ ਪੁਲਸ ਨੇ ਤਿੰਨ ਮਹੀਨਿਆਂ ਵਿਚ ਕੀਤੀ ਨਸਿ਼ਆਂ ਵਿਰੁੱਧ ਕਾਰਵਾਈ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ 2026 : ਪੰਜਾਬ ਅੰਦਰ ਨਸਿ਼ਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਯੁਧ ਨਸਿ਼ਆਂ ਵਿਰੁੱਧ (War Against Drugs) ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਸ ਵਲੋਂ ਜ਼ਬਰਦਸਤ ਕਾਰਵਾਈ ਕੀਤੀ ਹੈ ।

ਕੀ ਕੀ ਕਾਰਵਾਈ ਕੀਤੀ ਗਈ ਹੈ ਪੁਲਸ ਵਲੋਂ

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਸ਼੍ਰੀ ਮੁਕਤਸਰ ਸਾਹਿਬ ਦੀ ਪੁਲਸ ਵਲੋਂ ਪਿਛਲੇ ਤਿੰਨ ਮਹੀਨਿਆਂ ਵਿਚ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ ਨਸਿ਼ਆਂ ਖਿਲਾਫ 635 ਕੇਸ ਦਰਜ ਕਰਕੇ 946 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrest)  ਕੀਤਾ ਗਿਆ ਹੈ ।

ਕੀ ਜਾਣਕਾਰੀ ਦਿੱਤੀ ਐਸ. ਐਸ. ਪੀ. ਸ਼੍ਰੀ ਮੁਕਤਸਰ ਸਾਹਿਬ ਨੇ

ਪ੍ਰਾਪਤ ਸੂਚਨਾ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਦੇ ਐਸ. ਐਸ. ਪੀ. ਅਭਿਮਨਿਊ ਰਾਣਾ ਨੇ ਦੱਸਿਆ ਕਿ ਪੁਲਸ ਵਲੋਂ ਪਿਛਲੇ ਤਿੰਨ ਮਹੀਨਿਆਂ ਵਿਚ ਉਪਰੋਕਤ ਮੁਹਿੰਮ ਤਹਿਤ ਕੀ ਕੀ ਬਰਾਮਦ ਕੀਤਾ ਗਿਆ ਹੈ ਵਿਚ ਹੈਰੋਇਨ 1.572 ਕਿੱਲੋਗ੍ਰਾਮ, ਪੋਸਤ 264.685 ਕਿਲੋਗ੍ਰਾਮ, ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ 105070, ਅਫ਼ੀਮ 30 ਗ੍ਰਾਮ, ਗਾਂਜਾ 120 ਗ੍ਰਾਮ ਅਤੇ ਪ੍ਰੇਗਾ ਨਸ਼ੀਲੇ ਕੈਪਸੂਲ 26620 ਸ਼ਾਮਲ ਹਨ । ਦੱਸਣਯੋਗ ਹੈ ਕਿ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸਪਲਾਇਰਾਂ ਅਤੇ ਨਸ਼ੀਲੇ ਪਦਾਰਥਾਂ (Narcotic substances) ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ।

Advertisement

punjab hockey