ਇਸਲਾਮਾਬਾਦ, 4 ਅਪ੍ਰੈਲ 2026 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਪਾਕਿਸਤਾਨ (Pakistan) ਦੇ ਕਰਾਚੀ ਸ਼ਹਿਰ ਵਿਖੇ ਹਿੰਦੂ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਤੋੜੇ ਜਾਣ (Statues should be broken) ਦਾ ਘਟਨਾਕ੍ਰਮ ਵਾਪਰਨ ਦਾ ਪਤਾ ਚੱਲਿਆ ਹੈ ।
ਕੀ ਹੈ ਪੂਰਾ ਮਾਮਲਾ
ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਵਿਚ ਇਕ ਵਾਰ ਫਿਰ ਜੋ ਘੱਟ ਗਿਣਤੀ ਹਿੰਦੂਆਂ ਦੀ ਆਸਥਾ `ਤੇ ਹਮਲਾ ਹੋਇਆ ਹੈ ਉਹ ਕਰਾਚੀ ਵਿਚ ਇਕ ਇਤਿਹਾਸਕ ਇਮਾਰਤ ਦੀਆਂ ਕੰਧਾਂ `ਤੇ ਬਣੀਆਂ ਹਿੰਦੂ ਦੇਵੀ-ਦੇਵਤਿਆਂ (Hindu Devi Devtya) ਦੀਆਂ ਮੂਰਤੀਆਂ ਦੀ ਭੰਨਤੋੜ ਕਰਕੇ ਕੀਤਾ ਗਿਆ ਹੈ। ਅਜਿਹੀ ਮੰਦਭਾਗੀ ਘਟਨਾ ਕਾਰਨ ਘੱਟ ਗਿਣਤੀਆਂ ਵਿਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ ਪਰ ਪਾਕਿਸਤਾਨ ਦੀ ਇਸਲਾਮੀ ਹਕੂਮਤ ਨੇ ਇਸ `ਤੇ ਪੂਰੀ ਤਰ੍ਹਾਂ ਚੁੱਪੀ ਧਾਰੀ ਹੋਈ ਹੈ, ਜਿਸਦੇ ਚਲਦਿਆਂ ਪੁਲਸ ਵੱਲੋਂ ਵੀ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ । ਪਾਕਿਸਤਾਨ ਵਿਚ ਹਿੰਦੂ ਮੰਦਰਾਂ, ਪ੍ਰਤੀਕਾਂ ਅਤੇ ਮੂਰਤੀਆਂ `ਤੇ ਹਮਲੇ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਹੈ । ਇਸ ਦੇਸ਼ ਵਿਚ ਹਰ ਸਾਲ ਵੱਡੇ ਪੱਧਰ `ਤੇ ਘੱਟ ਗਿਣਤੀ ਭਾਈਚਾਰੇ ਦੀਆਂ ਕੁੜੀਆਂ ਨੂੰ ਅਗਵਾ ਵੀ ਕੀਤਾ ਜਾਂਦਾ ਹੈ, ਜਿਸ ਤੋਂ ਬਾਅਦ ਉਨ੍ਹਾਂ ਦਾ ਜ਼ਬਰਦਸਤੀ ਨਿਕਾਹ ਕਰ ਦਿੱਤਾ ਜਾਂਦਾ ਹੈ ।
ਕੀ ਆਖਿਆ ਘੱਟ ਗਿਣਤੀ ਅਧਿਕਾਰ ਸੰਗਠਨ ਦੇ ਚੇਅਰਮੈਨ ਨੇ
ਪਾਕਿਸਤਾਨ ਦੇ ਪੰਜਾਬ ਸੂਬੇ ਦੇ ਬਹਾਵਲਪੁਰ ਜਿਲੇ ਦੇ ਘੱਟ ਗਿਣਤੀ ਅਧਿਕਾਰ ਸੰਗਠਨ ਦੇ ਚੇਅਰਮੈਨ ਸਿ਼ਵ ਕਾਫੀ ਨੇ ਐਕਸ `ਤੇ ਲਿਖਿਆ ਕਿ ਕਰਾਚੀ ਦੀ ਇਤਿਹਾਸਕ ਸਗਨ ਮੈਸਨ ਇਮਾਰਤ ਵਿਚ ਭਗਵਾਨ ਕ੍ਰਿਸ਼ਨ ਅਤੇ ਗੋਪੀਆਂ ਦੀਆਂ ਮੂਰਤੀਆਂ ਦਾ ਅਪਮਾਨ (Desecration of idols) ਬੇਹੱਦ ਅਤੇ ਸਖ਼ਤ ਸ਼ਬਦਾਂ ਵਿਚ ਨਿੰਦਣਯੋਗ ਹੈ । ਇਹ ਸਿਰਫ਼ ਕਿਸੇ ਇਮਾਰਤ ਨੂੰ ਪਹੁੰਚਾਇਆ। ਗਿਆ ਨੁਕਸਾਨ ਨਹੀਂ ਹੈ, ਸਗੋਂ ਪਾਕਿਸਤਾਨ ਦੀ ਬਹੁ-ਸੱਭਿਆਚਾਰਕ ਵਿਰਾਸਤ, ਧਾਰਮਿਕ ਸਦਭਾਵਨਾ ਅਤੇ ਘੱਟ ਗਿਣਤੀ ਭਾਈਚਾਰਿਆਂ ਦੀਆਂ ਭਾਵਨਾਵਾਂ `ਤੇ ਕੀਤਾ ਗਿਆ ਹਮਲਾ ਹੈ ।










