Patiala Help Club Logo

ਸੁਪਰੀਮ ਕੋਰਟ ਨੇ ਹਵਾਰਾ ਦੀ ਪਟੀਸ਼ਨ `ਤੇ ਆਈ. ਬੀ. ਤੋਂ ਮੰਗੀ ਸਲਾਹ

Oct 14, 2026 | News

ਨਵੀਂ ਦਿੱਲੀ, 14 ਅਕਤੂਬਰ 2026 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਵਲੋਂ ਜਗਤਾਰ ਹਵਾਰਾ ਵਲੋਂ ਦਾਇਰ ਪਟੀਸ਼ਨ ‘ਤੇ ਆਈ. ਬੀ. ਤੋਂ ਸਲਾਹ ਮੰਗੀ ਗਈ ਹੈ ।

ਕੀ ਪਟੀਸ਼ਨ ਦਾਇਰ ਕੀਤੀ ਗਈ ਹੈ ਹਵਾਰਾ ਵਲੋਂ

ਮਿਲੀ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਵਲੋਂ ਜੋ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਜਗਤਾਰ ਸਿੰਘ ਹਵਾਰਾ (Jagtar Singh Hawara) ਦੀ ਪਟੀਸ਼ਨ `ਤੇ ਇੰਟੈਲੀਜੈਂਸ ਬਿਉਰੋ (ਆਈ. ਬੀ.) ਤੋਂ ਸਲਾਹ ਮੰਗੀ ਹੈ ਉਹ ਸਲਾਹ ਹਵਾਰਾ ਵਲੋਂ ਖੁਦ ਨੂੰ ਦਿੱਲੀ ਦੀ ਤਿਹਾੜ ਜੇਲ ਤੋਂ ਪੰਜਾਬ ਦੀ ਕਿਸੇ ਵੀ ਜੇਲ ਵਿਚ ਤਬਦੀਲ ਕੀਤੇ ਜਾਣ ਦੀ ਅਪੀਲ ਵਾਲੀ ਪਟੀਸ਼ਨ ਤੇ ਮੰਗੀ ਗਈ ਹੈ । ਦੱਸਣਯੋਗ ਹੈ ਕਿ ਜਗਤਾਰ ਹਵਾਰਾ ਨੂੰ 1995 ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਹੱਤਿਆ ਨਾਲ ਜੁੜੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਮਿਲੀ ਹੈ ।

ਕੀ ਆਖਿਆ ਸੁਪਰੀਮ ਕੋਰਟ ਦੇ ਜਸਟਿਸ ਦੇ ਬੈਂਚ ਨੇ

ਜਸਟਿਸ ਐੱਮ. ਐੱਮ. ਸੁੰਦਰੇਸ਼ ਅਤੇ ਜਸਟਿਸ ਪੀ. ਬੀ. ਵਰਾਲੇ ਦੀ ਬੈਂਚ ਨੇ ਕਿਹਾ ਕਿ ਇਹ ਸੰਵੇਦਨਸ਼ੀਲ ਮਾਮਲੇ ਹਨ ਅਤੇ ਉਹ ਦਿੱਲੀ ਸਰਕਾਰ ਦੀ ਸਲਾਹ ਦੇ ਖਿਲਾਫ ਨਹੀਂ ਜਾ ਸਕਦੇ, ਇਸ ਲਈ ਦਿੱਲੀ ਸਰਕਾਰ ਨੂੰ ਆਈ. ਬੀ. ਦੀ ਸਲਾਹ ਲੈਣ ਦਾ ਨਿਰਦੇਸ਼ ਦਿੱਤਾ ਜਾਂਦਾ ਹੈ ।

ਕੀ ਦੱਸਿਆ ਵਧੀਕ ਸਾਲਿਸਟਰ ਜਨਰਲ ਨੇ

ਦਿੱਲੀ ਸਰਕਾਰ ਵੱਲੋਂ ਪੇਸ਼ ਵਧੀਕ ਸਾਲਿਸਟਰ ਜਨਰਲ (Additional Solicitor General) (ਏ. ਐੱਸ. ਜੀ.) ਐਸ਼ਵਰਿਆ ਭਾਟੀ ਨੇ ਸੂਪਰੀਮ ਕੋਰਟ ਨੂੰ ਦੱਸਿਆ ਕਿ ਹਵਾਰਾ ਜੇਲ `ਚੋਂ ਫਰਾਰ ਹੋਣ ਦੀ ਘਟਨਾ ਵਿਚ ਸ਼ਾਮਲ ਸੀ ਅਤੇ ਹੱਤਿਆ ਦੇ ਮਾਮਲੇ ਵਿਚ ਉਸ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਗਿਆ ਸੀ । ਭਾਟੀ ਨੇ ਕਿਹਾ ਕਿ ਉਸ ਨੂੰ ਦੂਜੀ ਜੇਲ ਵਿਚ ਭੇਜਣ ਨਾਲ ਉਸ ਦੇ ਫਰਾਰ ਹੋਣ ਦਾ ਖਦਸ਼ਾ ਵਧ ਸਕਦਾ ਹੈ ।

Advertisement