ਉਤਰਾਖੰਡ, 6 ਜੂਨ 2026 : ਉਤਰਾਖੰਡ (Uttarakhand) ਦੇ ਜਿਲਾ ਪਿਥੌਰਾਗੜ੍ਹ ਵਿਖੇ ਸਕੂਲ ਵਿਦਿਆਰਥਣ ਨਾਲ ਸਕੂਲ ਅਧਿਆਪਕ ਵਲੋਂ ਛੇੜਛਾੜ (Teasing) ਕਰਨ ਅਤੇ ਜਬਰ ਜਨਾਹ (Rape) ਦੀ ਕੋਸਿ਼ਸ਼ ਕਰਨ ਦੇ ਦੋਸ਼ ਲੱਗੇ ਹਨ ।
ਕੀ ਹੈ ਪੂਰਾ ਮਾਮਲਾ
ਮਿਲੀ ਜਾਣਕਾਰੀ ਅਨੁਸਾਰ ਪਿਥੌਰਾਗੜ੍ਹ ਜਿਲੇ (Pithoragarh district) ਵਿਚ ਜੋ ਸਕੂਲ ਅਧਿਆਪਕ ਵਲੋਂ ਹੀ ਸਕੂਲ ਵਿਚ ਪੜ੍ਹਦੀ ਨਾਬਾਲਗ ਵਿਦਿਆਰਥਣ (Minor student) ਨਾਲ ਛੇੜਛਾੜ ਅਤੇ ਜਬਰ ਜਨਾਹ ਕਰਨ ਦੀ ਕੋਸਿ਼ਸ਼ ਕਰਨ ਦਾ ਘਟਨਾਕ੍ਰਮ ਵਾਪਰਿਆ ਹੈ ਦੇ ਕਾਰਨ ਇਲਾਕੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਹੈ ਅਤੇ ਲੋਕਾਂ ਨੇ ਦੋਸ਼ੀ ਖਿ਼ਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ । ਮਿਲੀ ਜਾਣਕਾਰੀ ਮੁਤਾਬਕ ਇੱਕ ਸਕੂਲ ਵਿੱਚ ਪੜ੍ਹਦੀ ਨਾਬਾਲਗ ਵਿਦਿਆਰਥਣ ਨਾਲ ਉਸੇ ਸਕੂਲ ਵਿੱਚ ਕੰਮ ਕਰਦੇ ਇੱਕ ਅਧਿਆਪਕ (Teacher) ਵੱਲੋਂ ਕਥਿਤ ਤੌਰ `ਤੇ ਛੇੜਛਾੜ ਅਤੇ ਜਬਰ-ਜਨਾਹ ਕਰਨ ਦੀ ਕੋਸਿ਼ਸ਼ ਦਾ ਇਲਜ਼ਾਮ ਲਗਾਇਆ ਗਿਆ ਹੈ ।
ਪੁਲਸ ਵਲੋਂ ਕੀਤੀ ਜਾ ਰਹੀ ਹੈ ਮਾਮਲੇ ਦੀ ਗੰਭੀਰਤਾ ਨਾਲ ਜਾਂਚ
ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਹਰਕਤ ਵਿੱਚ ਆਈ ਅਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ । ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਾਰੇ ਤੱਥਾਂ ਅਤੇ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ । ਜਾਂਚ ਦੇ ਆਧਾਰ `ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਫਿਲਹਾਲ ਪੁਲਸ ਮਾਮਲੇ ਦੀ ਪੜਤਾਲ ਵਿੱਚ ਜੁਟੀ ਹੋਈ ਹੈ । ਦੂਜੇ ਪਾਸੇ, ਸਥਾਨਕ ਲੋਕਾਂ ਨੇ ਇਸ ਘਟਨਾ `ਤੇ ਡੂੰਘੇ ਗੁੱਸੇ ਦਾ ਪ੍ਰਗਟਾਵਾ ਕਰਦਿਆਂ ਦੋਸ਼ੀ ਪਾਏ ਜਾਣ `ਤੇ ਮੁਲਜ਼ਮ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ ।








