Patiala Help Club Logo

ਗੈਂਗਸਟਰਾਂ ‘ਤੇ ਵਾਰ ਮੁਹਿੰਮ 164ਵੇਂ ਦਿਨ ਵਿਚ ਹੋਈ ਦਾਖਲ

ਚੰਡੀਗੜ੍ਹ, 4 ਜੁਲਾਈ 2026 : ਪੰਜਾਬ ‘ਚ ਚੱਲ ਰਹੀ ਮੁਹਿੰਮ “ਗੈਂਗਸਟਰ ‘ਤੇ ਵਾਰ” (Attack on gangster) ਦੇ 164ਵੇਂ ਦਿਨ ਪੰਜਾਬ ਪੁਲਸ ਨੇ ਪੰਜਾਬ ਭਰ ਵਿਚ ਗੈਂਗਸਟਰ ਸਾਥੀਆਂ ਦੇ 534 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ (Raid) ਕੀਤੀ ।

ਮੁਹਿੰਮ ਦੇ 164ਵੇਂ ਦਿਨ 297 ਵਿਅਕਤੀ ਕੀਤੇ ਗ੍ਰਿਫ਼ਤਾਰ

ਪੰਜਾਬ ਦੇ ਸਾਰੇ ਜਿਲ੍ਹਿਆਂ ਦੀਆਂ ਪੁਲਸ ਟੀਮਾਂ, ਐਂਟੀ-ਗੈਂਗਸਟਰ ਟਾਸਕ ਫੋਰਸ (Anti-Gangster Task Force) (ਏ. ਜੀ. ਟੀ. ਐਫ.) ਪੰਜਾਬ ਨਾਲ ਤਾਲਮੇਲ ਕਰਕੇ ਪੰਜਾਬ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ । ਪੰਜਾਬ ਪੁਲਸ ਮੁਤਾਬਕ ਕਾਰਵਾਈ ਦੇ 164ਵੇਂ ਦਿਨ ਪੁਲਸ ਟੀਮਾਂ ਨੇ 297 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਪੰਜ ਹਥਿਆਰ ਬਰਾਮਦ ਕੀਤੇ । ਇਸ ਨਾਲ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 43,127 ਹੋ ਗਈ ਹੈ ।

ਇਸ ਤੋਂ ਇਲਾਵਾ ਪੁਲਸ ਨੇ 206 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ, ਜਦੋਂ ਕਿ ਕਾਰਵਾਈ ਦੌਰਾਨ ਦੋ ਭਗੌੜੇ ਅਪਰਾਧੀ (Fugitive criminal) ਵੀ ਗ੍ਰਿਫ਼ਤਾਰ ਕੀਤੇ ਗਏ । ਜਨਤਾ ਲੋੜੀਂਦੇ ਅਪਰਾਧੀਆਂ, ਗੈਂਗਸਟਰਾਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਗੁਪਤ ਰੂਪ ‘ਚ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ‘ਤੇ ਸਾਂਝੀ ਕਰ ਸਕਦੀ ਹੈ । ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ।

ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ 187 ਨਸ਼ਾ ਤਸਕਰ ਗ੍ਰਿਫ਼ਤਾਰ

ਇਸ ਦੌਰਾਨ “ਯੁੱਧ ਨਸ਼ਿਆਂ ਵਿਰੁੱਧ” (War on drugs) ਮੁਹਿੰਮ ਦੇ 489ਵੇਂ ਦਿਨ ਪੁਲਸ ਨੇ ਸੂਬੇ ਭਰ ‘ਚ ਆਪਣੀਆਂ ਕਾਰਵਾਈਆਂ ਜਾਰੀ ਰੱਖੀਆਂ ਅਤੇ 187 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ । ਉਨ੍ਹਾਂ ਦੇ ਕਬਜ਼ੇ ਵਿਚੋਂ 2.1 ਕਿਲੋਗ੍ਰਾਮ ਹੈਰੋਇਨ, 712 ਨਸ਼ੀਲੇ ਪਦਾਰਥਾਂ (Drugs) ਦੀਆਂ ਗੋਲੀਆਂ ਅਤੇ 22,900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ । ਪੁਲਸ ਮੁਤਾਬਕ ਪਿਛਲੇ 489 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 71,538 ਹੋ ਗਈ ਹੈ ।

Advertisement