ਮਾਮਲਾ ਦਿੱਲੀ ਵਿਖੇ ਵਾਪਰੇ ਦੰਗਿਆਂ ਦਾ

ਨਵੀਂ ਦਿੱਲੀ, 25 ਅਪ੍ਰੈਲ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਦਿੱਲੀ ਹਾਈਕੋਰਟ (Delhi High Court) ਨੇ ਦਿੱਲੀ ਦੰਗਿਆਂ ਦੇ ਮਾਮਲੇ ਵਿਚ ਇਕ ਜ਼ਮਾਨਤ ਪਟੀਸ਼ਨ (Bail petition) ਵਿਚ ਅਹਿਮ ਫ਼ੈੈਸਲਾ ਦਿੱਤਾ ਹੈ ।

ਇਸ਼ਰਤ ਜਹਾਂ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ

ਦਿੱਲੀ ਹਾਈ ਕੋਰਟ ਨੇ ਰਾਸ਼ਟਰੀ ਰਾਜਧਾਨੀ ਦੇ ਉੱਤਰ-ਪੂਰਬੀ ਖੇਤਰ `ਚ ਫਰਵਰੀ 2020 `ਚ ਹੋਏ ਦੰਗਿਆਂ ਦੀ `ਵੱਡੀ ਸਾਜਿਸ਼` ਨਾਲ ਸਬੰਧਤ ਇਕ ਮਾਮਲੇ `ਚ ਕਾਂਗਰਸ ਦੀ ਸਾਬਕਾ ਕੌਂਸਲਰ ਇਸ਼ਰਤ ਜਹਾਂ (Ishrat Jahan) ਨੂੰ ਜ਼ਮਾਨਤ ਦੇਣ ਵਾਲੀ ਹੇਠਲੀ ਅਦਾਲਤ ਦੇ ਹੁਕਮ `ਚ ਦਖਲ ਦੇਣ ਤੋਂ ਸ਼ੁੱਕਰਵਾਰ ਇਨਕਾਰ ਕਰ ਦਿੱਤਾ ।

ਅਦਾਲਤ ਦੇ ਬੈਂਚ ਨੇ ਕੀ ਆਖਿਆ

ਜਸਟਿਸ ਨਵੀਨ ਚਾਵਲਾ ਤੇ ਰਵਿੰਦਰ ਡੁਡੇਜਾ ਦੀ ਬੈਂਚ ਨੇ 14 ਮਾਰਚ, 2022 ਦੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਦਿੱਲੀ ਪੁਲਸ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਇਹ ਰਾਹਤ 4 ਸਾਲ ਤੋਂ ਵੱਧ ਸਮਾਂ ਪਹਿਲਾਂ ਦਿੱਤੀ ਗਈ ਸੀ । ਬੈਂਚ ਨੇ ਕਿਹਾ ਕਿ ਅਜਿਹਾ ਕੋਈ ਦੋਸ਼ ਨਹੀਂ ਹੈ ਕਿ ਮੁਲਜ਼ਮ ਨੇ ਆਪਣੀ ਜ਼ਮਾਨਤ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ ਹੈ । ਅਸੀਂ ਇਸ ਹੁਕਮ `ਚ ਦਖਲ ਦੇਣ ਲਈ ਤਿਆਰ ਨਹੀਂ ਹਾਂ, ਇਸ ਲਈ ਅਪੀਲ ਰੱਦ ਕੀਤੀ ਜਾਂਦੀ ਹੈ ।