ਚੰਡੀਗੜ੍ਹ, 23 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੇ ਅੱਜ ਫ੍ਰਾਂਸ ਦੌਰੇ ਤੋਂ ਵਾਪਸੀ ਵੇਲੇ ਉਨ੍ਹਾਂ ਨੂੰ ਜਾਂਚ ਦੇ ਨਾਮ ਹੇਠ ਕਈ ਘੰਟੇ ਬੈਠਾ ਕੇ ਰੱਖਣ ਦਾ ਦੋਸ਼ ਲਗਾਇਆ ਹੈ ।
ਹੋਰ ਕੀ-ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਪੰਜਾਬ ਵਿਧਾਨ ਸਭਾ ਵਿੱਚ ਨਸਿ਼ਆਂ ਦੇ ਮੁੱਦੇ ’ਤੇ ਜਾਰੀ ਸਿਆਸੀ ਘਮਾਸਾਣ ਦਰਮਿਆਨ ਗੁਜਰਾਤ ਦੀਆਂ ਬੰਦਰਗਾਹਾਂ ਤੋਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨੂੰ ਲੈ ਕੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ ਵੱਲੋਂ ਡਰੋਨਾਂ ਰਾਹੀਂ ਪੰਜਾਬ ਵਿੱਚ ਨਸ਼ਾ ਪਹੁੰਚਦਾ ਹੈ, ਤਾਂ ਸਰਹੱਦ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਜਾਂਦੇ ਹਨ। ਪਰ ਗੁਜਰਾਤ ਦੀਆਂ ਬੰਦਰਗਾਹਾਂ ’ਤੇ ਕਸਟਮ ਅਤੇ ਸੁਰੱਖਿਆ ਪ੍ਰਬੰਧ ਹੋਣ ਦੇ ਬਾਵਜੂਦ ਇੰਨੀ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਕਿਵੇਂ ਪਹੁੰਚ ਰਹੇ ਹਨ? ਉਨ੍ਹਾਂ ਕਿਹਾ ਕਿ ਇਸ ਸਵਾਲ ਦਾ ਜਵਾਬ ਦਿੱਤਾ ਜਾਣਾ ਚਾਹੀਦਾ ਹੈ ।
ਕਸਟਮ ਤੇ ਸੁਰੱਖਿਆ ਦੇ ਬਾਵਜੂਦ ਬੰਦਰਗਾਹਾਂ ‘ਤੇ ਨਸ਼ੀਲੇ ਪਦਾਰਥ ਪਹੁੰਚੇ ਹਨ : ਮਾਨ
ਭਗਵੰਤ ਮਾਨ ਨੇ ਸਪੱਸ਼ਟ ਆਖਿਆ ਹੈ ਕਿ ਬੰਦਰਗਾਹਾਂ ’ਤੇ ਕਸਟਮ ਅਤੇ ਸੁਰੱਖਿਆ ਦੇ ਢੁੱਕਵੇਂ ਪ੍ਰਬੰਧ ਹੁੰਦੇ ਹਨ ਪਰ ਫਿਰ ਵੀ ਇਸ ਦੇ ਬਾਵਜੂਦ ਜੇਕਰ ਉੱਥੇ ਤਿੰਨ-ਤਿੰਨ ਹਜ਼ਾਰ ਕਿਲੋ ਨਸ਼ੀਲੇ ਪਦਾਰਥ ਪਹੁੰਚ ਰਹੇ ਹਨ ਤਾਂ ਇਸ ਲਈ ਜਿ਼ੰਮੇਵਾਰੀ ਤੈਅ ਹੋਣੀ ਚਾਹੀਦੀ ਹੈ ।








