ਚੰਡੀਗੜ੍ਹ, 13 ਜੂਨ 2026 : ਪੰਜਾਬ ਅੰਦਰ ਚੱਲ ਰਹੀ ਗੈਂਗਸਟਰਾਂ ‘ਤੇ ਵਾਰ ਮੁਹਿੰਮ (Campaign against gangsters) ਦੇ 143ਵੇਂ ਦਿਨ ਗੈਂਗਸਟਰਾਂ ਦੇ ਸਾਥੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀਆਂ (Raids) ਕੀਤੀਆਂ ਗਈਆਂ ਹਨ ।
ਕਿੰਨੇ ਟਿਕਾਣਿਆਂ ਤੇ ਕੀਤੀ ਗਈ ਹੈ ਛਾਪੇਮਾਰੀ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸੂਬੇ ਵਿੱਚ ਜੋ ਫੈਸਲਾਕੁੰਨ ਮੁਹਿੰਮ ਚੱਲ ਰਹੀ ਹੈ ਦੇ ਚਲਦਿਆਂ ’ਗੈਂਗਸਟਰਾਂ ਤੇ ਵਾਰ’ ਦੇ 143ਵੇਂ ਦਿਨ ਪੰਜਾਬ ਪੁਲਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ (Gangsters) ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 571 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ । ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ ਜੋ 20 ਜਨਵਰੀ-2026 ਨੂੰ ਪੁਲਸ ਡਾਇਰੈਕਟਰ ਜਨਰਲ ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ । ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ ।
358 ਵਿਅਕਤੀਆਂ ਨੂੰ ਗ੍ਰਿ਼ਫ਼ਤਾਰ ਕਰਨ ਦੇ ਨਾਲ-ਨਾਲ ਛੇ ਹਥਿਆਰ ਵੀ ਕੀਤੇ ਬਰਾਮਦ
ਮੁਹਿੰਮ ਦੇ 143ਵੇਂ ਦਿਨ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 358 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 36,381 ਹੋ ਗਈਆਂ । ਇਸ ਤੋਂ ਇਲਾਵਾ 119 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 7 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀ (ਪੀ. ਓ.) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ । ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ ।
ਯੁੱਧ ਨਸਿ਼ਆਂ ਵਿਰੁੱਧ ਮੁਹਿੰਮ 466ਵੇਂ ਦਿਨ ਜਾਰੀ
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 466ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 90 ਨਸ਼ਾ ਤਸਕਰਾਂ (Drug traffickers) ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 208 ਗ੍ਰਾਮ ਹੈਰੋਇਨ, 150 ਕਿਲੋ ਭੁੱਕੀ, 1119 ਨਸ਼ੀਲੀਆਂ ਗੋਲੀਆਂ (Narcotic pills) ਅਤੇ 2.62 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ । ਇਸ ਨਾਲ ਸਿਰਫ 468 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 67,933 ਹੋ ਗਈ ਹੈ । ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੱਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।








