`ਯੁੱਧ ਨਸ਼ਿਆਂ ਵਿਰੁੱਧ ਨੂੰ ਹੋਇਆ 274ਵਾਂ ਦਿਨ

ਚੰਡੀਗੜ੍ਹ, 1 ਦਸੰਬਰ 2025 : ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ (“War on Drugs”) ਦੇ 274ਵੇਂ ਦਿਨ ਪੰਜਾਬ ਪੁਲਸ ਨੇ 278 ਥਾਵਾਂ `ਤੇ ਛਾਪੇਮਾਰੀ (Raids at 278 places) ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 59 ਐਫ. ਆਈ. ਆਰਜ਼. ਦਰਜ ਕਰਕੇ 74 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਇਸ ਨਾਲ 274 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,634 ਹੋ ਗਈ ਹੈ ।

ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜੇ ਵਿਚੋਂ ਕੀ ਕੀ ਹੋਇਆ ਬਰਾਮਦ

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ (Drug traffickers) ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 1.6 ਕਿਲੋ ਗਾਂਜਾ, 25 ਕਿਲੋ ਭੁੱਕੀ, 349 ਨਸ਼ੀਲੀਆਂ ਗੋਲੀਆਂ ਅਤੇ 4.59 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ. ਐਸ. ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ । ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ ।

ਆਪ੍ਰੇਸ਼ਨ ਦੌਰਾਨ ਕੀਤੀ ਗਈ ਰਾਜ ਭਰ ਵਿੱਚ 278 ਥਾਵਾਂ `ਤੇ ਛਾਪੇਮਾਰੀ

ਇਸ ਆਪ੍ਰੇਸ਼ਨ ਦੌਰਾਨ 58 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 278 ਥਾਵਾਂ `ਤੇ ਛਾਪੇਮਾਰੀ ਕੀਤੀ ਹੈ । ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 308 ਸ਼ੱਕੀ ਵਿਅਕਤੀਆਂ ਦੀ ਜਾਂਚ (308 suspects investigated) ਵੀ ਕੀਤੀ ਹੈ । ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ (Eradication of drugs from the state) ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈ. ਡੀ. ਪੀ.) ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 39 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ ।