ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਤਰਨ ਤਾਰਨ, 9 ਮਈ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਦੇ ਪਿੰਡ ਕੱਲਾ ਵਿਖੇ ਇਕ ਨੌਜਵਾਨ ਵਲੋਂ ਖੁਦ ਨੂੰ ਹੀ ਗੋਲੀ ਮਾਰ ਕੇ ਖੁਦਕੁਸ਼ੀ (Suicide) ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਮੁਤਾਬਕ ਜਿਲਾ ਤਰਨ ਤਾਰਨ ਦੇ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਕੱਲਾ (Village Kalla) ਦੇ ਵਸਨੀਕ ਜਿਸ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ ਵਾਲੇ ਨੌਜਵਾਨ ਦੀ 32 ਸਾਲਾ ਦਿਲਾਵਰ ਸਿੰਘ ਵਜੋਂ ਹੋਈ ਹੈ । ਦੱਸਣਯੋਗ ਹੈ ਕਿ ਦਿਲਾਵਰ ਸਿੰਘ ਉਸ ਦੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਸੀ ਤੇ ਉਸ ਦੇ ਚਲਦਿਆਂ ਹੋਇਆਂ ਹੀ ਦਿਲਾਵਰ ਸਿੰਘ (Dilawar Singh) ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ ।

ਕੀ ਦੱਸਿਆ ਮ੍ਰਿਤਕ ਦੀ ਪਤਨੀ ਨੇ

ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਵਾਲੇ ਮ੍ਰਿਤਕ ਵਿਅਕਤੀ ਦੀ ਪਤਨੀ ਨੇ ਦੱਸਿਆ ਕਿ ਉਨ੍ਹਾਂ ਦੇ ਦੋ ਬੱਚੇ ਪੁੱਤਰ ਵੀ ਹਨ, ਜਿਨ੍ਹਾਂ ਵਿਚੋਂ ਇੱਕ ਦੀ ਉਮਰ 5 ਸਾਲ ਅਤੇ ਦੂਜਾ 8 ਸਾਲ ਦਾ ਹੈ । ਦਿਲਾਵਰ ਸਿੰਘ ਇਸ ਸਮੇਂ ਪਰਿਵਾਰ ਵਿੱਚ ਇਕੱਲਾ ਹੀ ਕਮਾਉਣ ਵਾਲਾ ਸੀ । ਉਸ ਦਾ ਛੋਟਾ ਭਰਾ ਵਿਦੇਸ਼ ਗਿਆ ਹੋਇਆ ਹੈ, ਜੋ ਆਪਣੀ ਰੋਜ਼ੀ-ਰੋਟੀ ਲਈ ਮਿਹਨਤ ਕਰ ਰਿਹਾ ਹੈ ।

ਕੀ ਦੱਸਿਆ ਪਰਿਵਾਰਕ ਮੈਂਬਰਾਂ ਤੇ ਪਿੰਡ ਦੇ ਸਰਪੰਚ ਨੇ

ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਨੌਜਵਾਨ ਦਿਲਾਵਰ ਸਿੰਘ ਖੇਤੀਬਾੜੀ ਦਾ ਕੰਮ ਕਰ ਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਦਾ ਆ ਰਿਹਾ ਸੀ । ਉਸ ਲਈ ਪਿਛਲੇ ਕੁੱਝ ਸਮੇਂ ਤੋਂ ਖੇਤੀ ਲਗਾਤਾਰ ਘਾਟੇ ਦਾ ਧੰਦਾ ਸਾਬਤ ਹੋ ਰਹੀ ਸੀ, ਜਿਸ ਕਾਰਨ ਉਸ ਦੇ ਸਿਰ ਕਰਜ਼ਾ (Debt) ਲਗਾਤਾਰ ਵਧਦਾ ਜਾ ਰਿਹਾ ਸੀ । ਇਸ ਕਰਜ਼ੇ ਕਾਰਨ ਹੀ ਉਹ ਕੁੱਝ ਸਮੇਂ ਤੋਂ ਬਹੁਤ ਪ੍ਰੇ਼ਸ਼ਾਨ ਚੱਲ ਰਿਹਾ ਸੀ ਅਤੇ ਹੁਣ ਇਹ ਖੌਫਨਾਕ ਕਦਮ ਚੁੱਕ ਲਿਆ ।