ਚੰਡੀਗੜ੍ਹ, 3 ਨਵੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Government of Punjab) ਵਲੋਂ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ ।
ਕਿਵੇਂ ਰੱਖਿਆ ਜਾਵੇੇਗਾ ਹਰ ਬੱਚੇੇ ਨੂੰ ਸੁਰੱਖਿਅਤ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur)ਨੇ ਇਸੇ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਕਿਹਾ ਕਿ ਹਰ ਬੱਚੇ ਦਾ ਸਕੂਲ ਤੱਕ ਸੁਰੱਖਿਅਤ ਪਹੁੰਚਣਾ ਉਸ ਦਾ ਅਧਿਕਾਰ ਹੈ, ਜਿਸਦੇ ਚਲਦਿਆਂ ਪੰਜਾਬ ਸੂਬੇ `ਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਬੱਚਾ ਸਕੂਲ ਆਉਣ-ਜਾਣ ਦੌਰਾਨ ਸੁਰੱਖਿਅਤ ਰਹੇ ।
2025 ਤੋਂ ਸਤੰਬਰ 2026 ਤੱਕ ਕੀਤੀ ਗਈ ਕਿੰਨੀਆਂ ਬਸਾਂ ਦੀ ਜਾਂਚ
ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਦੱਸਿਆ ਕਿ 2025 ਤੋਂ ਸਤੰਬਰ 2026 ਤੱਕ ਸੇਫ ਸਕੂਲ ਵਾਹਨ ਪਾਲਿਸੀ (Safe School Vehicle Policy) ਤਹਿਤ ਸੂਬੇ ਭਰ `ਚ ਕੁੱਲ 13,995 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ । ਇਨ੍ਹਾਂ `ਚੋਂ 3,621 ਬੱਸਾਂ ਦੇ ਚਲਾਨ ਕੀਤੇ ਗਏ ਜਦਕਿ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ ਵਾਲੀਆਂ 31 ਬੱਸਾਂ ਨੂੰ ਜ਼ਬਤ ਕੀਤਾ ਗਿਆ । ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ। ਮੰਤਰੀ ਨੇ ਦੱਸਿਆ ਕਿ 2025 ਦੌਰਾਨ ਜਿ਼ਲਾ ਪੱਧਰੀ ਸਕੂਲ ਵਾਹਨ ਚੈਕਿੰਗ ਕਮੇਟੀਆਂ ਵੱਲੋਂ 8,325 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ ।
ਨਿਸਮਾਂ ਦੀ ਉਲੰਘਣਾਂ ਕਰਨ ਤੇ ਕਿੰਨੀਆਂ ਬਸਾਂ ਦੇ ਕੀਤੇ ਗਏ ਚਲਾਨ
ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 2,026 ਬੱਸਾਂ ਦੇ ਚਲਾਨ ਕੀਤੇ ਗਏ ਤੇ 24 ਬੱਸਾਂ ਨੂੰ ਜ਼ਬਤ ਕੀਤਾ ਗਿਆ । ਜਨਵਰੀ ਤੋਂ ਸਤੰਬਰ 2026 ਤੱਕ ਚਲਾਈ ਗਈ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ 5,670 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ `ਚੋਂ 1,595 ਬੱਸਾਂ ਦੇ ਚਲਾਨ ਕੀਤੇ ਗਏ ਤੇ ਸੁਰੱਖਿਆ ਮਾਪਦੰਡ ਪੂਰੇ ਨਾ ਕਰਨ ਵਾਲੀਆਂ 7 ਬੱਸਾਂ ਨੂੰ ਜ਼ਬਤ ਕੀਤਾ ਗਿਆ ।








