ਖਾਲਿਸਤਾਨੀ ਪੱਖੀ ਨਾਅਰੇ ਲਿਖਣ ਵਾਲੇ ਤਿੰਨ ਗ੍ਰਿਫ਼ਤਾਰ

Oct 31, 2025 | Latest News, PUNJAB

ਬਠਿੰਡਾ, 31 ਅਕਤੂਬਰ 2025 : ਪਾਬੰਦੀਸੁ਼ਦਾ ਸੰਗਠਨ ਸਿੱਖ ਫਾਰ ਜਸਟਿਸ (Sikhs for Justice) ਨਾਲ ਜੁੜੇ ਤਿੰਨ ਵਿਅਕਤੀਆਂ ਨੂੰ ਬਠਿੰਡਾ ਪੁਲਸ ਵਲੋਂ ਗ੍ਰਿਫ਼ਤਾਰ ਕੀਤਾ ਗਿਆਹੈ ।

ਕਿਸ ਕਾਰਨ ਕੀਤਾ ਗਿਆ ਹੈ ਗ੍ਰਿਫ਼ਤਾਰ

ਪੰਜਾਬ ਪੁਲਸ ਨੇ ਬਠਿੰਡਾ ਦੇ ਭਿਸੀਆਣਾ ਅਤੇ ਮਾਨਾਂਵਾਲਾ (Bhisiana and Mananwala of Bathinda) ਪਿੰਡਾਂ ਦੇ ਸਕੂਲਾਂ ਦੀਆਂ ਕੰਧਾਂ `ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਦੱਸਣਯੋਗ ਹੈ ਕਿ ਪਕੜੇ ਗਏ ਵਿਅਕਤੀ ਐਸ. ਐਫ. ਜੇ. ਨਾਲ ਜੁੜੇ ਹੋਏ ਹਨ ਤੇ ਅਮਰੀਕਾ ਵਿਖੇ ਰਹਿੰਦੇ ਉਕਤ ਸੰਗਠਨ ਦੇ ਮੁਖੀ ਗੁਰਪਤਵੰਤ ਸਿੰਘ ਪਨੂੰ (ਗੁਰਪਤਵੰਤ ਸਿੰਘ ਪਨੂੰ) ਦੇ ਇਸ਼ਾਰਿਆਂ ਤੇ ਕੰੰਮ ਕਰਦੇ ਹਨ ।

ਪਕੜੇ ਗਏ ਵਿਅਕਤੀਆਂ ਤੋਂ ਕੀਤੀ ਜਾ ਰਹੀ ਹੈ ਪੁੱਛਗਿੱਛ : ਡੀ. ਜੀ. ਪੀ.

ਪੰਜਾਬ ਪੁਲਸ ਦੇ ਮੁਖੀ ਡਾਇਰੈਕਟਰ ਜਨਰਲ ਆਫ ਪੁਲਸ (Director General of Police)  (ਡੀ. ਜੀ. ਪੀ.) ਗੌਰਵ ਯਾਦਵ ਨੇ ਦੱਸਿਆ ਕਿ ਜਿਨ੍ਹਾਂ ਤਿੰਨ ਜਣਿਆਂ ਨੂੰ ਬਠਿੰਡਾ ਪੁਲਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਤੋਂ ਸਮੁੱਚੇ ਮਾਮਲੇ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਪੁੱਛਗਿੱਦ ਜਾਰੀ ਹੈ ਅਤੇ ਬਠਿੰਡਾ ਪੁਲਸ ਵਲੋਂ ਵੀ ਇਸ ਸਬੰਧੀ ਜਲਦੀ ਹੀ ਪ੍ਰੈਸ ਕਾਨਫਰੰਸ ਵੀ ਕੀਤੀ ਜਾਵੇਗੀ ।